ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਇਸਤਰੀ ਵਿੰਗ ਦੀ ਭਰਵੀਂ ਮੀਟਿੰਗ ਹੋਈ

 ਪਿੰਡ ਪੱਧਰ ਤੱਕ ਇਸਤਰੀ ਵਿੰਗ ਦੀਆਂ ਇਕਾਈਆਂ ਬਣਾ ਕੇ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ: ਹਰਗੋਬਿੰਦ ਕੌਰ

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਇਸਤਰੀ ਵਿੰਗ ਦੀ ਭਰਵੀਂ ਮੀਟਿੰਗ ਹੋਈ


ਬਰਨਾਲਾ , 13 ਸਤੰਬਰ (ਸੁਖਪਾਲ ਸਿੰਘ ਢਿੱਲੋਂ)- ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਚਾਲਾਂ ਤੇ ਝੂਠੇ ਲਾਰਿਆਂ ਦੀ ਹੁਣ ਸਮਝ ਆ ਚੁੱਕੀ ਹੈ ਤੇ ਇਸੇ ਕਰਕੇ ਲੋਕ ਇਸ ਪਾਰਟੀ ਤੋਂ ਮੁੱਖ ਮੋੜ ਰਹੇ ਹਨ । ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਗੁਰਦੁਆਰਾ ਸਾਹਿਬ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਇਸਤਰੀ ਵਿੰਗ ਜ਼ਿਲਾ ਬਰਨਾਲਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ । ਇਹ ਮੀਟਿੰਗ ਜ਼ਿਲਾ ਪ੍ਰਧਾਨ ਬੇਅੰਤ ਕੌਰ ਦੀ ਅਗਵਾਈ ਹੇਠ ਕੀਤੀ ਗਈ ਸੀ । ਜਿਸ ਦੌਰਾਨ ਜ਼ਿਲੇ ਦੀਆਂ ਵੱਡੀ ਗਿਣਤੀ ਵਿੱਚ ਔਰਤ ਆਗੂਆਂ ਨੇ ਸ਼ਮੂਲੀਅਤ ਕੀਤੀ ।

        ਹਰਗੋਬਿੰਦ ਕੌਰ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੋਟਰ ਆਮ ਆਦਮੀ ਪਾਰਟੀ ਦੇ ਲਾਰੇ ਲੱਪਿਆ ਵਿੱਚ ਨਹੀਂ ਆਉਣਗੇ ਅਤੇ ਆਪਣੀ ਖੇਤਰੀ ਪਾਰਟੀ ਨੂੰ ਪਹਿਲ ਦੇਣਗੇ । ਉਹਨਾਂ ਕਿਹਾ ਕਿ ਲੋਕ ਅਕਾਲੀ ਦਲ ਜੁੜ ਰਹੇ ਹਨ ।     

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਇਸਤਰੀ ਵਿੰਗ ਦੀ ਭਰਵੀਂ ਮੀਟਿੰਗ ਹੋਈ


ਉਹਨਾਂ ਕਿਹਾ ਕਿ ਪਿੰਡ ਪੱਧਰ ਤੱਕ ਇਸਤਰੀ ਵਿੰਗ ਦੀਆਂ ਇਕਾਈਆਂ ਬਣਾ ਕੇ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ । ਉਹਨਾਂ ਇਹ ਵੀ ਕਿਹਾ ਕਿ ਅਕਾਲੀ ਸਰਕਾਰ ਦੇ ਰਾਜ ਭਾਗ ਸਮੇਂ ਲੋਕਾਂ ਦੀ ਭਲਾਈ ਲਈ ਜੋ ਸਕੀਮਾਂ ਚਲਾਈਆਂ ਗਈਆਂ ਸਨ ਉਹਨਾਂ ਨੂੰ ਜਨਤਾ ਦੇ ਸਾਹਮਣੇ ਰੱਖਿਆ ਜਾਵੇਗਾ ਤੇ ਦੱਸਿਆ ਜਾਵੇਗਾ ਕਿ ਜੋ ਕੁੱਝ ਕੀਤਾ ਉਹ ਅਕਾਲੀ ਸਰਕਾਰ ਨੇ ਹੀ ਕੀਤਾ ਸੀ ।

    ਹਰਗੋਬਿੰਦ ਕੌਰ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਔਰਤਾਂ ਨਾਲ ਹਜ਼ਾਰ ਹਜ਼ਾਰ ਰੁਪਏ ਦੇਣ ਦਾ ਕੀਤਾ ਸੀ , ਉਹ ਸਿਰੇ ਨਹੀਂ ਚਾੜਿਆ ਜਿਸ ਕਰਕੇ ਔਰਤਾਂ ਨਿਰਾਸ਼ ਹਨ । ਉਹਨਾਂ ਕਿਹਾ ਕਿ ਨਸ਼ੇ ਬੰਦ ਹੋਣ ਦੀ ਥਾਂ ਪਹਿਲਾਂ ਨਾਲੋਂ ਵਧੇ ਹਨ । ਗਰੀਬਾਂ ਦੀਆਂ ਬੁਢਾਪਾ ਪੈਨਸ਼ਨਾਂ ਕੱਟੀਆਂ ਗਈਆਂ ਹਨ । ਸ਼ਗਨ ਸਕੀਮ ਦੇ ਪੈਸੇ ਨਹੀਂ ਮਿਲ ਰਹੇ । ਆਟਾ ਦਾਲ ਸਕੀਮ ਵਾਲੇ ਕਾਰਡ ਕੱਟ ਦਿੱਤੇ ਗਏ ਹਨ । 

     ਉਹਨਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ । ਇਸ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਵਿਕਾਸ ਕਰ ਸਕਦਾ ਤੇ ਸੂਬੇ ਨੂੰ ਖੁਸ਼ਹਾਲ ਬਣਾ ਸਕਦਾ ਹੈ ।

      ਇਸ ਮੌਕੇ ਜਸਵਿੰਦਰ ਕੌਰ ਠੂਲੇਵਾਲ , ਪਰਮਜੀਤ ਕੌਰ ਭੂਤਨਾ , ਜਸਵਿੰਦਰ ਕੌਰ ਸ਼ੇਰਗਿੱਲ , ਪਰਮਿੰਦਰ ਕੌਰ , ਅਨੀਤਾ ਮੱਟੂ , ਕਰਮਜੀਤ ਕੌਰ , ਚਰਨਜੀਤ ਕੌਰ , ਮਨਜੀਤ ਕੌਰ ਸ਼ੇਰਪੁਰ , ਸੁਖਵਿੰਦਰ ਕੌਰ ਟੱਲੇਵਾਲ , ਮਨਜੀਤ ਕੌਰ ਸਹਿਣਾ , ਸੁਖਵਿੰਦਰ ਕੌਰ ਰੂੜੇ ਕੇ , ਗੁਰਪ੍ਰੀਤ ਕੌਰ ਸਹਿਣਾ , ਸਰਬਜੀਤ ਕੌਰ ਖੇੜੀ , ਭਰਭੂਰ ਕੌਰ ਤਪਾ , ਕਿਰਨਦੀਪ ਕੌਰ ਤਪਾ ਅਤੇ ਮਹਿੰਦਰ ਕੌਰ ਘੁੰਨਸ ਆਦਿ ਆਗੂ ਮੌਜੂਦ ਸਨ ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post AdContact Us