Type Here to Get Search Results !

“ਸ਼ੁੱਕਰਵਾਰ, ਡੇਂਗੂ ਤੇ ਵਾਰ” ਡੇਂਗੂ ਤੋਂ ਬਚਾਅ ਲਈ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਰੀਟਾ ਬਾਲਾ ਸਿਵਲ ਸਰਜਨ

  ਸਿਹਤ ਵਿਭਾਗ ਵਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਪ੍ਰਾਇਵੇਟ ਹਸਪਤਾਲਾਂ ਅਤੇ ਮੈਡੀਕਲ ਲੈਬਾਂ ਵਿਚ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ  22 ਸਤੰਬਰ (BTTNEWS)-  ਸਿਹਤ ਵਿਭਾਗ ਵਲੋਂ ਲੋਕਾਂ ਨੂੰ  ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸਦੇ ਤਹਿਤ ਪੰਜਾਬ ਸਰਕਾਰ ਵਲੋਂ ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਪੰਜਾਬ ਵਿਚ ਅੱਜ ਸ਼ੁੱਕਰਵਾਰ ਨੂੰ “ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਪ੍ਰਾਇਵੇਟ ਹਸਪਤਾਲਾਂ ਅਤੇ ਮੈਡੀਕਲ ਲੈਬਾਂ ਅਤੇ ਆਸ ਪਾਸ ਦੇ ਏਰੀਏ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।

 

“ਸ਼ੁੱਕਰਵਾਰ, ਡੇਂਗੂ ਤੇ ਵਾਰ”  ਡੇਂਗੂ ਤੋਂ ਬਚਾਅ ਲਈ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਰੀਟਾ ਬਾਲਾ ਸਿਵਲ ਸਰਜਨ

   ਇਸ ਮੁਹਿੰਮ ਤਹਿਤ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ.ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਗਈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਗਿਆ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।

 

“ਸ਼ੁੱਕਰਵਾਰ, ਡੇਂਗੂ ਤੇ ਵਾਰ”  ਡੇਂਗੂ ਤੋਂ ਬਚਾਅ ਲਈ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਰੀਟਾ ਬਾਲਾ ਸਿਵਲ ਸਰਜਨ

     ਇਸ ਸਬੰਧ ਵਿਚ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਹੁਣ ਤੱਕ 123 ਡੇਂਗੂ ਦੇ ਪਾਜ਼ੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਅਤੇ ਹਰ ਰੋਜ ਨਵੇਂ ਕੇਸ ਰਿਪੋਰਟ ਹੋ ਰਹੇ ਹਨ ਇਸ ਲਈ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।ਉਨ੍ਹਾ ਕਿਹਾ ਕਿ ਹਰ ਸ਼ੁੱਕਰਵਾਰ ਨੂੰ  “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਇਸ ਮੌਕੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਚੱਲ ਰਹੇ ਸੀਜਨ ਅਤੇ ਬਰਸਾਤਾਂ ਕਾਰਨ ਹੁਣ ਡੇਂਗੂ ਹੋਣ ਦਾ ਖਤਰਾ ਬਹੁਤਾ ਜਿਆਦਾ ਹੈ, ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਬਹੁਤ ਸਾਵਧਾਨ ਰਹਿਣ ਦੀ ਜਰੂਰਤ ਹੈ।ਉਨ੍ਹਾ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।

 

“ਸ਼ੁੱਕਰਵਾਰ, ਡੇਂਗੂ ਤੇ ਵਾਰ”  ਡੇਂਗੂ ਤੋਂ ਬਚਾਅ ਲਈ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਰੀਟਾ ਬਾਲਾ ਸਿਵਲ ਸਰਜਨ

  ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

                                         ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।

                                       ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਮਨੀਸ਼ ਕੁਮਾਰ, ਸ਼ਮਸ਼ੇਰ ਸਿੰਘ, ਸੰਦੀਪ ਕੁਮਾਰ, ਸ਼ਿਵਰਾਜ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad