ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ: DC

BTTNEWS
0

 ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ BTTNEWS)- ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਹਾੜ੍ਹੀ ਸੀਜ਼ਨ 2023-24 ਦੌਰਾਨ ਕਿਸਾਨਾਂ ਨੂੰ ਡੀ.ਏ.ਪੀ ਅਤੇ ਯੂਰੀਆ ਖਾਦ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਸਬੰਧੀ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ।

ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ: DC

ਇਸ ਮੌਕੇ ਡਿਪਟੀ ਕਮਿਸ਼ਨਰ ਦੱਸਿਆ ਕਿ ਸਰਕਾਰ ਵਲੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਉਪਲੱਬਧਤਾ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਲਈ ਡੀ.ਏ.ਪੀ ਖਾਦ ਉਹ ਆਪਣੇ ਪਿੰਡ ਦੀ ਸਹਿਕਾਰੀ ਸਭਾ ਤੋਂ ਲੈਣ । ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਸਹਿਕਾਰੀ ਸਭਾ ਜਾਂ ਪ੍ਰਾਈਵੇਟ ਖਾਦ ਵਿਕਰੇਤਾ ਵੱਲੋਂ ਖਾਦ ਨਾਲ ਕਿਸੇ ਪ੍ਰਕਾਰ ਦੀ ਅਣਚਾਹੀ ਵਸਤੂ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਟੈਗਿੰਗ ਬਰਦਾਸ਼ਤ ਕੀਤੀ ਜਾਵੇਗੀ। ਉਨ੍ਹਾਂ ਖਾਦ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਅਤੇ ਖਾਦ ਨਾਲ ਟੈਗਿੰਗ ਨੂੰ ਰੋਕਣ ਲਈ ਮੁੱਖ ਖੇਤੀਬਾੜੀ ਅਫਸਰ ਅਤੇ ਡਿਪਟੀ ਰਜਿਸਟਰਾਰ ਨੂੰ ਸਖਤ ਹਦਾਇਤਾਂ ਵੀ ਕੀਤੀਆਂ।

            ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 40,000 ਮੀਟ੍ਰਿਕ ਟਨ ਡੀ.ਏ.ਪੀ ਖਾਦ ਦੀ ਜਰੂਰਤ ਹੈ ਅਤੇ ਲੋੜ ਅਨੁਸਾਰ ਡੀ.ਏ.ਪੀ.ਖਾਦ ਜਿ਼ਲ੍ਹੇ ਵਿੱਚ ਪਹੁੰਚ ਰਹੀ ਹੈ । ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਾਪਤ ਹੋ ਰਹੀ ਡੀ.ਏ.ਪੀ ਖਾਦ ਦਾ 80% ਹਿੱਸਾ ਮਾਰਕਫੈੱਡ ਰਾਹੀਂ ਸਹਿਕਾਰੀ ਸਭਾਵਾਂ ਨੂੰ ਦਿੱਤਾ ਜਾ ਰਿਹਾ ਹੈ।

           ਇਸ ਮੌਕੇ ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ ਅਭੀਤੇਸ਼ ਸਿੰਘ ਸੰਧੂ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਵਿੱਚ ਆ ਰਹੀ ਡੀ.ਏ.ਪੀ ਖਾਦ ਦੀ ਵੰਡ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ  ਜਿ਼ਲ੍ਹੇ ਦੀਆਂ ਸਹਿਕਾਰੀ ਸਭਾਵਾਂ ਪਹਿਲ ਦੇ ਅਧਾਰ ਤੇ ਆਪਣੇ ਮੈਂਬਰਾਂ ਨੂੰ ਖਾਦ ਉਪਲੱਬਧ ਕਰਵਾਉਣਗੇ ਅਤੇ ਸਹਿਕਾਰੀ ਸਭਾਵਾਂ ਵੱਲੋਂ ਡੀ.ਏ.ਪੀ ਖਾਦ ਦੀ ਵੰਡ ਦਾ ਮੁਕੰਮਲ ਰਿਕਾਰਡ ਵੀ ਰੱਖਿਆ ਜਾਵੇਗਾ।

            ਇਸ ਮੀਟਿੰਗ ਵਿੱਚ ਕੰਵਰਜੀਤ ਸਿੰਘ ਐੱਸ.ਡੀ.ਐੱਮ ਸ੍ਰੀ ਮੁਕਤਸਰ ਸਾਹਿਬ, ਜਸ਼ਨਜੀਤ ਸਿੰਘ ਐਸ.ਡੀ.ਐਮ.ਗਿੱਦੜਬਾਹਾ, ਡੀ.ਐੱਮ ਮਾਰਕਫੈੱਡ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

Post a Comment

0Comments

Post a Comment (0)