- ਬੈਂਸ ਤੇ ਪਰਚਾ ਦਰਜ ਕਰਕੇ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ: ਹਰਗੋਬਿੰਦ ਕੌਰ
ਸ੍ਰੀ ਅਨੰਦਪੁਰ ਸਾਹਿਬ , 25 ਅਕਤੂਬਰ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਆਗੂਆਂ ਵੱਲੋਂ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪਿੰਡ ਗੰਬੀਰਪੁਰਾ ਵਿਖੇ ਚੱਲ ਰਹੇ ਧਰਨੇ ਵਾਲੀ ਥਾਂ ਪਹੁੰਚ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ।
ਇਸ ਮੌਕੇ ਜਿਥੇ ਸਹਾਇਕ ਪ੍ਰੋਫੈਸਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ ਉਥੇ ਹੀ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਇਹ ਮੁੱਦਾ ਉਠਾਇਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਪਰਚਾ ਦਰਜ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਕੋਲੋਂ ਅਸਤੀਫਾ ਵੀ ਲਿਆ ਜਾਵੇ ।
ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ ਤੇ ਹਰ ਵਰਗ ਦੇ ਲੋਕ ਨਿਰਾਸ਼ ਹਨ । ਉਹਨਾਂ ਕਿਹਾ ਕਿ ਬੇਰੁਜ਼ਗਾਰੀ ਨੂੰ ਖਤਮ ਕਰਨ ਦਾ ਤੇ ਨੌਕਰੀਆਂ ਦੇਣ ਦਾ ਡਰਾਮਾ ਹੀ ਕੀਤਾ ਜਾ ਰਿਹਾ ਹੈ । ਜਦੋਂ ਕਿ ਬੇਰੁਜ਼ਗਾਰ ਆਤਮ ਹੱਤਿਆਵਾਂ ਕਰ ਰਹੇ ਹਨ ।
ਇਸ ਮੌਕੇ ਰੀਮਾ ਰਾਣੀ ਰੋਪੜ , ਬਲਜੀਤ ਕੌਰ ਕੁਰਾਲੀ , ਕਸ਼ਮੀਰ ਕੌਰ ਨੂਰਪੁਰ ਬੇਦੀ , ਬਲਵਿੰਦਰ ਕੌਰ , ਦਵਿੰਦਰ ਕੌਰ , ਸ਼ਿੰਦੋ , ਊਸ਼ਾ , ਹਰਦੀਪ , ਪਰਮਜੀਤ ਕੌਰ ਅਨੰਦਪੁਰ ਸਾਹਿਬ , ਰਾਜ ਕੌਰ ਅਤੇ ਮਨਜੀਤ ਕੌਰ ਆਦਿ ਆਗੂ ਮੌਜੂਦ ਸਨ ।