ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਵਿਰੁੱਧ ਜਾਗਰੂਕ ਸੈਮੀਨਾਰ ਦਾ ਆਯੋਜਨ

BTTNEWS
0

 ਸ੍ਰੀ ਮੁਕਤਸਰ ਸਾਹਿਬ 30 ਅਕਤੂਬਰ (BTTNEWS)- ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਵਿਰੁੱਧ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ; ਡਾ. ਰੂਹੀ ਦੁੱਗ, ਡਿਪਟੀ ਕਮਿਸ਼ਨਰ; ਭਾਗੀਰਥ ਸਿੰਘ ਮੀਨਾ, ਸੀਨੀਅਰ ਪੁਲਿਸ ਕਪਤਾਨ, ਸਮ੍ਰਿਤੀ ਧੀਰ, ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸਪੈਸ਼ਲ ਚੀਫ਼ ਗੈਸਟ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

           

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਦੇ ਵਿਰੁੱਧ ਜਾਗਰੂਕ ਸੈਮੀਨਾਰ ਦਾ ਆਯੋਜਨ

                ਰਾਜੀਵ ਛਾਬੜਾ ਜਿ਼ਲ੍ਹਾ ਸਿੱਖਿਆ ਅਫਸਰ, ਡਾ.ਬੰਦਨਾ ਬਾਂਸਲ ਡੀ.ਐਮ.ਸੀ., ਮਹੰਤ ਕਸ਼ਮੀਰ ਸਿੰਘ ਸਕੂਲ ਪ੍ਰਬੰਧਕ, ਪ੍ਰਿੰਸੀਪਲ ਮਨੀਸ਼ ਚੋਪੜਾ, ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੋਰਵ ਵਰਮਾ,ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਮੌਜੂਦ ਸਨ।

                             ਇਸ ਮੌਕੇ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸਿ਼ਆਂ ਵਰਗੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਪੰਜਾਬ ਕਾਨੂੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ ਲੋਕਾਂ ਨੂੰ ਨਸਿ਼ਆਂ ਤੋਂ ਬਚਾਉਣ ਲਈ ਲਗਾਤਾਰ ਜਾਗਰੂਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।

   ਉਹਨਾਂ ਕਿਹਾ ਕਿ ਨਸ਼ੇ ਵਰਗੀਆਂ ਅਲਾਮਤਾਂ ਤੋਂ ਬਚਣ ਲਈ ਸਕੂਲੀ ਬੱਚਿਆਂ ਅਤੇ ਮਾਪਿਆਂ ਨੂੰ ਸਰਕਾਰ,ਜਿ਼ਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।

                        ਇਸ ਸੈਮੀਨਾਰ ਵਿਚ ਸਮ੍ਰਿਤੀ ਧੀਰ ਨੇ ਸਕੂਲ ਦੇ ਬੱਚਿਆਂ ਅਤੇ ਸਮਾਜ ਦੇ ਆਮ ਲੋਕਾਂ ਨੂੰ ਇਹ ਸੰਦੇਸ਼ ਦਿੰਦੇ ਹੋਏ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ੇ ਤੋਂ ਬਚਾਓ ਅਤੇ ਨਸ਼ਾ ਮੁਕਤ ਦੇਸ਼ ਬਣਾਓ ਦਾ ਨਾਅਰਾ ਦਿੱਤਾ। ਇਸ ਸੈਮੀਨਾਰ ਵਿੱਚ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸੇ਼ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ, ਉਨ੍ਹਾਂ ਕਿਹਾ ਕਿ ਨੌਜਵਾਨ ਨਸੇ਼ ਵਰਗੀ ਭੈੜੀ ਅਲਾਮ ਤੋਂ ਪੀੜ੍ਹਤ ਹਨ, ਜੋ ਵੀ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਉਹ ਜ਼ਿਲ੍ਹਿਆਂ ਦੇ ਵਿਚ ਚੱਲ ਰਹੇ ਓਟ ਕਲੀਨਿਕ ਵਿਚ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ ।

 ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਵਲੋਂ ਵੀ ਨਸਿ਼ਆਂ ਵਿਰੁੱਧ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਚਾਨਣਾ ਪਾਇਆ ਅਤੇ ਨਸਿ਼ਆਂ ਤੋਂ ਬਚਣ ਲਈ ਪੂਰਾ ਸਹਿਯੋਗ ਦੀ ਮੰਗ ਕੀਤੀ।

                           ਬੱਚਿਆਂ ਵੱਲੋਂ ਨਸ਼ਿਆਂ ਦੇ ਬਰਖਿਲਾਫ਼ ਸਕਿੱਟ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਇਸ ਮੌਕੇ ਦੁਪਹਿਰ 12:20 ਵਜੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲ ਦੇ ਬੱਚਿਆਂ ਵੱਲੋਂ ਨਸ਼ਾ ਨਾ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ।

                         ਮੈਡਮ ਹਰਪ੍ਰੀਤ ਕੌਰ ਨੇ ਉਨ੍ਹਾਂ ਨੂੰ ਦੱਸਿਆਂ ਕਿ ਉਹ ਜ਼ਿਲ੍ਹਾ ਕਚਹਿਰੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

                         ਇਸ ਮੌਕੇ ਸਮ੍ਰਿਤੀ ਧੀਰ ਸਪੈਸ਼ਲ ਬੱਚਿਆਂ ਵੱਲੋਂ ਤਿਆਰ ਵੱਖ-ਵੱਖ ਆਈਟਮਾਂ ਨੂੰ ਦੇਖ ਕੇ ਬਹੁਤ ਖੁਸ਼ ਹੋਏ ਅਤੇ 10,000/- ਰੁਪਏ ਇਨਾਮ ਦਿੱਤਾ ਗਿਆ। ਇਸ ਤੋਂ ਬਾਅਦ ਬਾਰ ਰੂਮ, ਸ੍ਰੀ ਮੁਕਤਸਰ ਸਾਹਿਬ ਵਿਚ ਵੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਹੁੰ ਚੁਕਾਈ ਗਈ। ਉਪਰੋਕਤ ਪ੍ਰੋਗਰਾਮ ਉਪਰੰਤ ਸਮ੍ਰਿਤੀ ਧੀਰ, ਅਡੀਸ਼ਨਲ ਮੈਂਬਰ ਸਕੱਤਰ, ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੀਡੀਏਸ਼ਨ ਸੈਂਟਰ, ਡੀਫੈਂਨਸ ਕਾਊਂਸਲਸ ਦਫ਼ਤਰ ਅਤੇ ਸਥਾਈ ਲੋਕ ਅਦਾਲਤ ਦਾ ਦੌਰਾ ਕੀਤਾ ਗਿਆ। ਇਸੇ ਦਿਨ ਹੀ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬ ਅਤੇ ਮੰਦਰਾਂ ਵਿਚ ਵੀ ਸਵੇਰੇ 08:00 ਵਜੇ ਨਸ਼ਾ ਨਾ ਕਰਨ ਸਬੰਧੀ ਅਨਾਉਂਸਮੈਂਟ ਵੀ ਕਰਵਾਈ ਗਈ।    

                        ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮਨੀਸ਼ ਚੌਪੜਾ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ। ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਸਕੂਲ ਦੇ ਪ੍ਰਿੰਸੀਪਲ ਸਮੇਤ ਸਟਾਫ਼ ਅਤੇ ਪ੍ਰੈੱਸ ਮੀਡੀਆ ਦਾ ਧੰਨਵਾਦ ਕੀਤਾ ਗਿਆ।

Post a Comment

0Comments

Post a Comment (0)