Breaking

10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਮੁਲਜ਼ਮ ਏ.ਐਸ.ਆਈ. ਪਹਿਲਾਂ ਹੀ ਲੈ ਚੁੱਕਾ ਹੈ 6 ਲੱਖ ਰੁਪਏ 

ਚੰਡੀਗੜ੍ਹ, 23 ਅਕਤੂਬਰ (BTTNEWS)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੀ.ਆਈ.ਏ. ਸਮਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਘੁਵੀਰ ਸਿੰਘ ਨੂੰ ਰਿਸ਼ਵਤ ਵਜੋਂ 6 ਲੱਖ ਰੁਪਏ ਲੈਣ ਅਤੇ 4 ਲੱਖ ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ੈਂਪੀ ਸਿੰਘ ਪੁੱਤਰ ਪਰਮਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਸਬੰਧਤ ਥਾਣੇ ਵਿੱਚ ਉਸ ਖਿਲਾਫ਼ ਦਰਜ ਕੀਤੇ ਇੱਕ ਮੁਕੱਦਮੇ ਦੀ ਜਾਂਚ ਵਿੱਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ 27-04-2023 ਨੂੰ ਪਹਿਲਾਂ ਹੀ ਰਿਸ਼ਵਤ ਵਜੋਂ 6 ਲੱਖ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਪੁਲਿਸ ਮੁਲਾਜ਼ਮ ਨੂੰ 6 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਸ਼ਿਕਾਇਤਕਰਤਾ ਤੋਂ ਬਾਕੀ ਰਕਮ ਦੀ ਮੰਗ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

4,000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ  ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ  ਨੇ  ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮੁਕੱਦਮਾ ਪਟਿਆਲਾ ਜ਼ਿਲੇ ਦੇ ਰਿਵਾਸ ਬ੍ਰਾਹਮਣਾਂ ਨਿਵਾਸੀ ਲਛਮਣ ਦਾਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।


ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਰਿਸ਼ਵਤ ਮੰਗੀ ਹੈ।


ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 


ਇਸ ਸਬੰਧੀ ਉਕਤ ਮਾਲ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post a Comment

Previous Post Next Post