ਇਸਤਰੀ ਅਕਾਲੀ ਦਲ ਵੱਲੋਂ ਪਿੰਡ ਬਾਦਲ ਵਿਖੇ ਔਰਤਾਂ ਦੀ ਵੱਡੀ ਮੀਟਿੰਗ, ਸੈਂਕੜੇ ਔਰਤਾਂ ਨੇ ਕੀਤੀ ਸ਼ਮੂਲੀਅਤ

bttnews
0

ਹਰਗੋਬਿੰਦ ਕੌਰ ਅਤੇ ਸੁਖਬੀਰ ਸਿੰਘ ਬਾਦਲ ਨੇ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ

ਬਾਦਲ/ਸ੍ਰੀ ਮੁਕਤਸਰ ਸਾਹਿਬ , 13 ਅਕਤੂਬਰ (ਸੁਖਪਾਲ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦੀ ਅਗਵਾਈ ਵਿੱਚ ਅੱਜ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਵਿਖੇ ਇਸਤਰੀ ਵਿੰਗ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਵਿਧਾਨ ਸਭਾ ਹਲਕੇ ਲੰਬੀ ਨਾਲ ਸਬੰਧਿਤ ਸੈਂਕੜੇ ਔਰਤਾਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।     

ਇਸਤਰੀ ਅਕਾਲੀ ਦਲ ਵੱਲੋਂ ਪਿੰਡ ਬਾਦਲ ਵਿਖੇ ਔਰਤਾਂ ਦੀ ਵੱਡੀ ਮੀਟਿੰਗ, ਸੈਂਕੜੇ ਔਰਤਾਂ ਨੇ ਕੀਤੀ ਸ਼ਮੂਲੀਅਤ

     ਮੀਟਿੰਗ ਵਿੱਚ ਆਈਆਂ ਹੋਈਆਂ ਔਰਤਾਂ ਦੀਆਂ ਸਮੱਸਿਆਵਾਂ ਨੂੰ ਹਰਗੋਬਿੰਦ ਕੌਰ ਅਤੇ ਸੁਖਬੀਰ ਸਿੰਘ ਬਾਦਲ ਨੇ ਸੁਣਿਆ ਅਤੇ ਇਹਨਾਂ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੇ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ।

       ਮੀਟਿੰਗ ਵਿੱਚ ਆਈਆਂ ਔਰਤਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਕੜਾ ਗੁੱਸਾ ਜ਼ਾਹਰ ਕੀਤਾ ਅਤੇ ਕਿਹਾ ਕਿ ਉਕਤ ਸਰਕਾਰ ਝੂਠੇ ਲਾਰਿਆਂ ਵਾਲੀ ਸਰਕਾਰ ਹੈ ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ।

        ਇਹਨਾਂ ਔਰਤਾਂ ਨੇ ਕਿਹਾ ਕਿ ਡੇਢ ਸਾਲ ਹੋ ਗਿਆ ਕਿਸੇ ਔਰਤ ਨੂੰ ਹਜ਼ਾਰ ਹਜ਼ਾਰ ਰੁਪਏ ਨਹੀਂ ਮਿਲੇ । ਬਿਜਲੀ ਦਾ ਬਿੱਲ ਜੀਰੋ ਆਉਣ ਦੀ ਥਾਂ ਅਨੇਕਾਂ ਗਰੀਬਾਂ ਨੂੰ ਵੀ ਹਜ਼ਾਰਾਂ ਰੁਪਏ ਦੇ ਬਿੱਲ ਭੇਜੇ ਜਾ ਰਹੇ ਹਨ । ਬੁਢਾਪਾ ਪੈਨਸ਼ਨਾਂ ਕੱਟੀਆਂ ਗਈਆਂ ਹਨ ਤੇ ਆਟਾ ਦਾਲ ਸਕੀਮ ਵਾਲੇ ਕਾਰਡ ਕੱਟ ਦਿੱਤੇ ਗਏ ਹਨ । 

          ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਅਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿ ਔਰਤਾਂ ਦੀ ਭਲਾਈ ਲਈ ਅਤੇ ਗਰੀਬ ਲੋਕਾਂ ਦੀ ਭਲਾਈ ਲਈ ਜੋ ਵੀ ਸਕੀਮਾਂ ਚਲਾਈਆਂ ਗਈਆਂ ਸਨ ਉਹ ਸਾਰੀਆਂ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਹੀ ਚਲਾਈਆਂ ਗਈਆਂ ਸਨ । ਦੂਜੀਆਂ ਪਾਰਟੀਆਂ ਨੇ ਤਾਂ ਇਹਨਾਂ ਸਕੀਮਾਂ ਨੂੰ ਬੰਦ ਕਰਨ ਦੀ ਕੋਸ਼ਿਸ਼ ਹੀ ਕੀਤੀ ਹੈ । ਉਹਨਾਂ ਕਿਹਾ ਕਿ ਪੰਜਾਬ ਵਿੱਚ ਮੁੜ ਫੇਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਇਹਨਾਂ ਸਕੀਮਾਂ ਨੂੰ ਪਹਿਲਾਂ ਵਾਂਗ ਹੀ ਲਾਗੂ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਸੂਬੇ ਦੀ ਹਰੇਕ ਔਰਤ ਦੀ ਗੱਲ ਸੁਣੀ ਜਾਵੇਗੀ ਤੇ ਹਰੇਕ ਨੂੰ ਬਣਦਾ ਮਾਣ ਸਤਿਕਾਰ ਅਤੇ ਹੱਕ ਦਿੱਤਾ ਜਾਵੇਗਾ ।

-ਪ੍ਰਾਯੋਜਿਤ-


Post a Comment

0Comments

Post a Comment (0)