ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਢੁਕਵਾਂ ਨਿਪਟਾਰਾ
ਸ੍ਰੀ ਮੁਕਤਸਰ ਸਾਹਿਬ 13 ਅਕਤੂਬਰ (BTTNEWS)- ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਵੱਲੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਅੱਜ ਪਿੰਡ ਚੜੇਵਾਨ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣੀਆਂ ਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਹਨਾ ਕਿਹਾ ਕਿ ਪ੍ਰਸ਼ਾਸ਼ਨ ਵੱਲੋ ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਅਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪੁਹੰਚਾਇਆ ਜਾ ਰਿਹਾ ਹੈ। ਉਨਹਾਂ ਨੇ ਕਿਹਾ ਕਿ ਆਮ ਤੌਰ ਤੇ ਉਪ ਮੰਡਲ ਤੇ ਜਿਲ੍ਹਾ ਦਫਤਰ ਦੂਰ ਹੋਣ ਕਾਰਨ ਬਹੁਤ ਸਾਰੇ ਲੋਕ ਆਉਣ ਜਾਣ ਦੀ ਖੱਜਲ ਖੁਆਰੀ, ਸਮੇਂ ਦੀ ਘਾਟ ਕਾਰਨ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ, ਪ੍ਰੰਤੂ ਹੁਣ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਬੇਲੋੜੀ ਖੱਜਲ ਖੁਆਰੀ ਖਤਮ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਤੋਂ ਇਲਾਵਾ ਇਕ ਇਕ ਕਰਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ।
ਉਹਨਾਂ ਨੇ ਸੜਕਾਂ, ਗਲੀਆਂ, ਨਾਲੀਆਂ ਦੀ ਉਸਾਰੀ, ਪਿੰਡਾਂ ਦੇ ਸਾਝੇ ਮਾਮਲੇ ਤੇ ਹੋਰ ਜਨਤਕ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ। ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੇ ਬਹੁਤ ਸਾਰੇ ਮਾਮਲੇ ਜੋ ਸਾਝੇ ਤੌਰ ਤੇ ਬੈਠ ਕੇ ਹੱਲ ਹੋ ਸਕਦੇ ਹਨ, ਉਹਨਾਂ ਨੂੰ ਨਿਪਟਾਉਣ ਲਈ ਸਾਰਥਕ ਭੂਮਿਕਾ ਨਿਭਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਪ੍ਰਾਪਤ ਸਿਕਾਇਤਾਂ ਦਾ 7 ਦਿਨਾਂ ਦੇ ਅੰਦਰ ਅੰਦਰ ਹੱਲ ਕਰਕੇ ਰਿਪੋਰਟਾਂ ਪੇਸ਼ ਕਰਨ ਦੀਆਂ ਹਦਾਇਤਾਂ ਦਿਤੀਆਂ।
ਇਸ ਦੌਰਾਨ ਸਿਹਤ ਵਿਭਾਗ, ਪੰੰਚਾਇਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਲੇਬਰ ਵਿਭਾਗ, ਖੇਤੀਬਾੜੀ ਵਿਭਾਗ ਨੇ ਆਪਣੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।
ਪੁਲਿਸ ਵਿਭਾਗ ਦੀ ਨਸ਼ਾ ਵਿਰੋਧੀ ਟੀਮ ਵੱਲੋਂ ਸਮਾਜ ਵਿਚ ਫੈਲੇ ਨਸ਼ਿਆਂ ਨੂੰ ਠੱਲ ਪਾਉਣ ਲਾਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਅਤੇ ਬੱਚਿਆ ਅਤੇ ਨੋਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।
ਇਸ ਮੋਕੇ ਕੰਵਰਜੀਤ ਸਿੰਘ ਐਸ ਡੀ ਐਮ ਸ੍ਰੀ ਮੁਕਤਸਰ ਸਾਹਿਬ, ਸੁਖਬੀਰ ਸਿੰਘ ਤਹਿਸੀਲਦਾਰ, ਹਰਿੰਦਰਪਾਲ ਸਿੰਘ ਬੇਦੀ ਨਾਇਬ ਤਹਿਸੀਲਦਾਰ, ਲਵਪ੍ਰੀਤ ਕੌਰ ਲੇਬਰ ਇੰਸਪੈਕਟਰ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਝਬੇਲਵਾਲੀ ਵਿਖੇ ਪਰਾਲੀ ਪ੍ਰਬੰਧਨ ਕੈਂਪ ਦਾ ਲਿਆ ਜਾਇਜ਼ਾ
ਡਾ. ਰੂਹੀ ਦੁੱਗ, ਆਈ.ਏ.ਐਸ. ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝਬੇਲਵਾਲੀ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਜਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਸਕੂਲ ਪ੍ਰਸਾਸ਼ਨ ਅਤੇ ਬੱਚਿਆਂ ਨੂੰ ਪਰਾਲੀ ਦੇ ਸਾੜਨ ਸਬੰਧੀ ਹੋਣ ਵਾਲੇ ਨੁਕਸਾਨ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉੱਥੇ ਮਨੁੱਖੀ ਸ਼ਰੀਰ, ਜੀਵ ਜੰਤੂਆਂ ਤੇ ਵੀ ਮਾੜਾ ਅਸਰ ਪੈਂਦਾ ਹੈ।
ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਪ੍ਰੇਰਿਤ ਕਰਨ ਕੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਜੋ ਵਾਤਾਵਰਣ ਸਾਫ਼-ਸੁਥਰਾ ਰਹਿ ਸਕੇ ਅਤੇ ਇਸ ਮੌਕੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਸਾਹਿਤ ਦੀ ਵੀ ਵੰਡ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਝਬੇਲਵਾਲੀ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਡਾ.ਰੂਹੀ ਦੁੱਗ ਡਿਪਟੀ ਕਿਮਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅਨਾਜ ਮੰਡੀ ਝਬੇਲਵਾਲੀ ਦਾ ਅਚਨਚੇਤ ਚੈਕਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।
ਆਪਣੇ ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਫਸਲ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਮੰਡੀ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀ ਵਿੱਚ ਪੀਣ ਵਾਲਾ ਸਾਫ ਸੁਥਰਾ ਪਾਣੀ, ਸਾਫ-ਸਫਾਈ, ਬਿਜਲੀ ਦੀ ਰੋਸ਼ਨੀ ਵਗੈਰਾ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾ ਨੂੰ ਅਨਾਜ ਮੰਡੀਆ ਵਿੱਚ ਕਿਸੇ ਪ੍ਰਕਾਰ ਦੀ ਕੋਈ ਪ੍ਰਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕੰਵਰਜੀਤ ਸਿੰਘ ਐਸ.ਡੀ.ਐਮ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
-ਪ੍ਰਾਯੋਜਿਤ-