ਮੁਕਤਸਰ ਵਿਕਾਸ ਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਹੋਈ

BTTNEWS
0

 ਨਵੇਂ ਬਣੇ ਮੈਂਬਰ ਇਸ਼ਾਨ ਵਾਟਸ ਦਾ ਸਵਾਗਤ ਕੀਤਾ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (BTTNEWS)-ਸਥਾਨਕ ਰੇਲਵੇ ਰੋਡ ਸਥਿਤ ਪਵਨ ਹੋਟਲ ਐਂਡ ਸਵੀਟਸ ਸ਼ਾਪ ਵਿਖੇ ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਹਿਰ ਦੇ ਕਈ ਅਹਿਮ ਮੁੱਦਿਆ ਤੇ ਵਿਚਾਰ ਚਰਚਾ ਕੀਤੀ ਗਈ। 

ਮੁਕਤਸਰ ਵਿਕਾਸ ਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਹੋਈ

  ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਤ ਹੋ ਕੇ ਹੋਰ ਸੂਝਵਾਨ ਵਿਅਕਤੀਆਂ ਵੱਲੋਂ ਸੰਸਥਾ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਖਾਸ ਕਰਕੇ ਨੌਜਵਾਨ ਵਰਗ ਦਾ ਮਿਸ਼ਨ ਪ੍ਰਤੀ ਲਗਾਅ ਦਿਨੋਂ ਦਿਨ ਵੱਧ ਰਿਹਾ ਹੈ। ਇਸੇ ਲੜੀ ਅਧੀਨ ਸ਼ਹਿਰ ਦੇ ਨਾਮਵਰ ਉਦਯੋਗਪਤੀ ਦੇ ਨੌਜਵਾਨ ਸਪੁੱਤਰ ਇਸ਼ਾਨ ਵਾਟਸ ਮਿਸ਼ਨ ਦੇ ਨਵੇਂ ਮੈਂਬਰ ਬਣੇ,  ਇਸ਼ਾਨ ਵਾਟਸ ਨੇ ਬਕਾਇਦਾ ਤੌਰ ’ਤੇ ਮਿਸ਼ਨ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਮਿਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ, ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ, ਕੈਸ਼ੀਅਰ ਡਾ. ਸੰਜੀਵ ਮਿੱਡਾ, ਰਾਜਿੰਦਰ ਖੁਰਾਣਾ, ਅਮਰ ਨਾਥ ਸੇਰਸੀਆ ਅਤੇ ਬਰਨੇਕ ਸਿੰਘ ਆਦਿ ਮੌਜੂਦ ਸਨ। ਸਮੂਹ ਮੈਂਬਰਾਂ ਨੇ ਵਾਟਸ ਨੂੰ ਹਾਰ ਪਾ ਕੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਮਿਸ਼ਨ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਨਵੇਂ ਬਣੇ ਮੈਂਬਰ ਇਸ਼ਾਨ ਵਾਟਸ ਨੇ ਕਿਹਾ ਕਿ ਉਹ ਮਿਸ਼ਨ ਸੇਵਕ ਰਾਜਿੰਦਰ ਖੁਰਾਣਾ ਦੀ ਪ੍ਰੇਰਨਾ ਨਾਲ ਮਿਸ਼ਨ ਦੇ ਮੈਂਬਰ ਬਣੇ ਕੇ ਬੜੀ ਖੁਸ਼ੀ ਮਹਿਸੂਸ ਕਰ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਉਹ ਪ੍ਰਧਾਨ ਢੋਸੀਵਾਲ ਅਤੇ ਸੀਨੀਅਰ ਆਗੂਆਂ ਵੱਲੋਂ ਆਪਣੇ ਜਿੰਮੇ ਲਗਾਈ ਗਈ ਹਰ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਪ੍ਰਧਾਨ ਢੋਸੀਵਾਲ ਨੇ ਵਾਟਸ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਟੀਮ ਵਿੱਚ ਇਕ ਹੋਰ ਸੂਝਵਾਨ ਨੌਜਵਾਨ ਦੇ ਸ਼ਾਮਲ ਹੋਣ ਨਾਲ ਸੰਸਥਾ ਹੋਰ ਵੀ ਚੰਗੇਰੇ ਢੰਗ ਨਾਲ ਸਮਾਜ ਸੇਵਾ ਦੇ ਕਾਰਜ ਕਰੇਗੀ। ਢੋਸੀਵਾਲ ਨੇ ਇਹ ਵੀ ਦੱਸਿਆ ਹੈ ਕਿ ਅਗਲੇ ਹਫਤੇ ਮਿਸ਼ਨ ਵਿਚ ਕੁਝ ਹੋਰ ਨੌਜਵਾਨ ਸਾਥੀ ਅਤੇ ਸੂਝਵਾਨ ਵਿਅਕਤੀ ਸ਼ਾਮਲ ਹੋਣਗੇ। 

Post a Comment

0Comments

Post a Comment (0)