ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

BTTNEWS
0

 ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਵਿੱਚ ਦੇਰੀ ਪੰਜਾਬ ਸਰਕਾਰ ਦੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਮਾੜੀ ਨੀਅਤ ਨੂੰ ਦਰਸਾਉਂਦੀ ਹੈ: ਜੈ ਇੰਦਰ ਕੌਰ

ਪਟਿਆਲਾ, 25 ਅਕਤੂਬਰ (BTTNEWS)- ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅੱਜ ਮ੍ਰਿਤਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਮਿਲਣ ਰੋਪੜ ਵਿਖੇ ਪਹੁੰਚੇ, ਜਿਸ ਨੇ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ।

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਜੈ ਇੰਦਰ ਕੌਰ ਨੇ ਰੋਪੜ ਦੇ ਸਿਵਲ ਹਸਪਤਾਲ ਦੇ ਬਾਹਰ ਬੈਠੇ ਪਰਿਵਾਰ ਅਤੇ ਧਰਨਾਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਮ੍ਰਿਤਕ ਦੇ ਭਰਾ ਹਰਦੇਵ ਸਿੰਘ ਨਾਲ ਦੁੱਖ ਸਾਂਝਾ ਕੀਤਾ।

ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਅੱਜ ਮੈਂ ਸਵਰਗਵਾਸੀ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਈ ਹਾਂ, ਜੋ ਪੰਜਾਬ ਸਰਕਾਰ ਦੇ 1158 ਸਹਾਇਕ ਪ੍ਰੋਫੈਸਰ ਫਰੰਟ ਜੋ ਕਿ ਪਿਛਲੇ 2 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਹਨ, ਦੇ ਮੈਂਬਰਾਂ ਪ੍ਰਤੀ ਬੇਰੁਖੀ ਵਾਲੇ ਰਵੱਈਏ ਕਾਰਨ ਬੇਹੱਦ ਤਣਾਅ ਵਿਚ ਸਨ। ।ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਸੁਣਨ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਕੋਈ ਰਾਹ ਲੱਭਣ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੰਤਰੀ ਹਰਜੋਤ ਬੈਂਸ ਨੇ ਇਨ੍ਹਾਂ ਵੱਲ ਪੂਰੀ ਤਰ੍ਹਾਂ ਨਾਲ ਪਾਸਾ ਵੱਟਿਆ ਹੋਇਆ ਸੀ। ਜਿਸ ਕਾਰਨ ਇਨ੍ਹਾਂ ਵਿੱਚੋਂ ਕਈ ਅਧਿਆਪਕ ਡਿਪਰੈਸ਼ਨ ਵਿੱਚ ਚਲੇ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ।"

ਉਨ੍ਹਾਂ ਅੱਗੇ ਕਿਹਾ, “ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਉਨ੍ਹਾਂ ਨੂੰ ਹੋਰ ਵੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰ ਰਹੀ ਹੈ, ਸਿੱਖਿਆ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ਾਂ ਕਰਕੇ, ਭਾਵੇਂ ਕਿ ਸੁਸਾਈਡ ਨੋਟ ਵਿੱਚ ਉਸ ਦਾ ਨਾਂ ਸਪੱਸ਼ਟ ਲਿਖਿਆ ਹੋਇਆ ਹੈ। ਕਾਨੂੰਨ ਅਨੁਸਾਰ ਪੰਜਾਬ ਪੁਲਿਸ ਉਸ ਵਿਰੁੱਧ ਕੇਸ ਦਰਜ ਕਰਨ ਲਈ ਪਾਬੰਦ ਹੈ ਪਰ ਅਜਿਹਾ ਕਰਨ ਦੀ ਬਜਾਏ ਪੁਲਿਸ ਨੇ ਸਰਵਰ ਕੰਮ ਨਾ ਕਰਨ ਦਾ ਝੂਠਾ ਬਹਾਨਾ ਘੜਿਆ ਹੈ, ਜਿਸ ਦੇ ਸਿੱਟੇ ਵਜੋਂ ਉਹ ਮੰਤਰੀ ਵਿਰੁੱਧ ਕੇਸ ਦਰਜ ਨਹੀਂ ਕਰ ਪਾ ਰਹੇ ਹਨ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ, ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਪੰਜਾਬ ਸਰਕਾਰ ਦੀ ਨੀਅਤ ਕਿਹਨੀ ਮਾੜੀ ਹੈ, ਕਿਉਂਕਿ ਉਹ ਸਿਰਫ਼ ਆਪਣੇ ਮੰਤਰੀ ਨੂੰ ਬਚਾਉਣਾ ਚਾਹੁੰਦੀ ਹੈ।"

ਜੈ ਇੰਦਰ ਕੌਰ ਨੇ ਅੱਗੇ ਕਿਹਾ, "ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਪਰਿਵਾਰ ਨੂੰ ਤੁਰੰਤ ਇਨਸਾਫ਼ ਦਿਵਾਇਆ ਜਾਵੇ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਸੀਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨ ਲਈ ਮਜਬੂਰ ਹੋਵਾਂਗੇ।"

ਜੈ ਇੰਦਰ ਕੌਰ ਦੇ ਨਾਲ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਰਾਣੀ ਰਮਣੀਕ, ਜਨਰਲ ਸਕੱਤਰ ਦੀਪਕ ਜੋਤੀ, ਜ਼ਿਲ੍ਹਾ ਪ੍ਰਧਾਨ ਰੋਪੜ ਮੋਨਿਕਾ ਕੱਕੜ, ਮਨੀਸ਼ਾ ਉੱਪਲ, ਰਜਨੀ ਸ਼ਰਮਾ ਅਤੇ ਲਵਲੀ ਅਰੋੜਾ ਆਦਿ ਹਾਜ਼ਰ ਸਨ।

Post a Comment

0Comments

Post a Comment (0)