Type Here to Get Search Results !

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ

 ਦੇਸ਼ ਦੀ ਅੰਦਰੁਨੀ ਸੁਰੱਖਿਆ ਵਿੱਚ ਪੁਲਿਸ ਦਾ ਹੈ ਵੱਡਾ ਯੋਗਦਾਨ- ਰਾਜ ਕੁਮਾਰ ਗਰਗ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (BTTNEWS)- ਜ਼ਿਲਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਦੇ ਮੌਕੇ ਤੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਇੱਕ ਜਿਲਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਰਾਜ ਕੁਮਾਰ ਗਰਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ,  ਭਾਗੀਰਥ ਸਿੰਘ ਮੀਨਾ ਸੀਨੀਅਰ ਪੁਲਿਸ ਕਪਤਾਨ, ਕੁਲਵੰਤ ਰਾਏ ਐਸ.ਪੀ.,  ਵਿਭਾਗ ਦੇ ਕਰਮਚਾਰੀ ਅਤੇ ਸ਼ਹੀਦ ਪਰਿਵਾਰ ਦੇ ਮੈਂਬਰ ਮੌਜੂਦ ਸਨ।

         

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ

    ਇਸ ਮੌਕੇ ਰਾਜ ਕੁਮਾਰ ਗਰਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ। ਉਨਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੁਨੀ ਸੁਰੱਖਿਆ ਪ੍ਰਤੀ ਆਪਣੇ ਫਰਜਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ।                            

              ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਕਿਸੇ ਸ਼ਹੀਦ ਦੇ ਪਰਿਵਾਰ ਨੂੰ ਕੋਈ ਮੁਸਕਿਲ  ਹੋਵੇ ਤਾਂ ਉਨਾਂ ਨਾਲ ਵੀ ਰਾਬਤਾ ਕਾਇਮ ਕਰ ਸਕਦਾ ਹੈ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।

    ਇਸ ਮੌਕੇ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ  ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਵਿੱਚ ਹੋਂਟ ਸਪਰਿੰਗਜ਼ ਦੇ ਸਥਾਨ ਤੇ ਚੀਨੀਆਂ ਹੱਥੋਂ ਸ਼ਹੀਦ ਹੋਏ, ਇੰਡੋ ਤਿਬਤੀਅਨ ਫੋਰਸ ਦੇ 10 ਜਵਾਨਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸਹੀਦ ਹੋਏ ਪੰਜਾਬ ਪੁਲਿਸ ਦੇ 22 ਅਫਸਰਾਂ ਅਤੇ 1768 ਪੁਲਿਸ ਕਰਮਚਾਰੀਆਂ ਜਿਹਨਾਂ ਵਿੱਚ ਪੰਜਾਬ ਹੋਮਗਾਰਡਜ ਦੇ ਜਵਾਨ ਵੀ ਸ਼ਾਮਿਲ ਹਨ ਨੂੰ ਅੱਜ ਦੇ ਦਿਨ ਸਾਡੇ ਵਲੋਂ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਹਨਾਂ ਵਲੋਂ ਦਿਖਾਏ ਗਏ ਕੁਰਬਾਨੀ ਅਤੇ ਤਿਆਗ ਦੇ ਰਸਤੇ ਚਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ।

                     ਇਸ ਮੌਕੇ ਤੇ ਰਵਿੰਦਰ ਸਿੰਘ ਡੀ.ਐਸ.ਪੀ. ਨੇ ਸਤੰਬਰ 2022 ਤੋਂ ਅਗਸਤ 2023 ਤੱਕ  ਦੇਸ਼ ਦੀਆਂ ਵੱਖ-ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦਾਂ ਹੋਏ 189 ਅਫਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ ਕੇ ਉਹਨਾਂ ਨੂੰ ਯਾਦ ਕੀਤਾ ਗਿਆ।

         ਇਸ ਮੌਕੇ ਤੇ ਆਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਭ ਵਰਗਾਂ ਦੇ ਲੋਕਾਂ ਨੇ ਜਿਹਨਾਂ ਵਿੱਚ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਿਲ ਸਨ, ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਹਨਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ।  

                     ਡੀ.ਐਸ.ਪੀ. ਜਸਪਾਲ ਸਿੰਘ  ਦੀ ਅਗਵਾਈ ਵਿਚ ਪੁਲਿਸ ਦੀ ਟੁਕੜੀ ਵਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵਲੋਂ ਮਾਤਵੀ ਧੁੰਨ ਵਜਾਈ ਗਈ। ਇਸ ਮੌਕੇ ਤੇ ਪੁਲੀਸ ਸ਼ਹੀਦ ਪਰਿਵਾਰਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੀ ਜਾਇਜਾ ਮੁਸ਼ਕਲ ਸੁਣੀਆਂ ਗਈਆਂ ਅਤੇ ਉਹਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

            ਇਸ ਮੌਕੇ ਤੇ ਸ੍ਰੀ ਮੁਕਤਸਰ ਸਾਹਿਬ ਜਿਲੇ ਨਾਲ ਸਬੰਧਿਤ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ  ਕੀਤਾ ਗਿਆ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post Ad