ਨਸ਼ਿਆਂ ਦੇ ਵਿਰੁੱਧ ਅਤੇ ਹੱਕਾਂ ਪ੍ਰਤੀ ਜਾਗਰੂਕ ਸੈਮੀਨਾਰ ਦਾ ਆਯੋਜਨ

BTTNEWS
0

 ਸ੍ਰੀ ਮੁਕਤਸਰ ਸਾਹਿਬ  19 ਅਕਤੂਬਰ (BTTNEWS)- ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਦੋਦਾ ਵਿਖੇ ਨਸ਼ਿਆਂ ਦੇ ਪੀੜਤ ਵਿਅਕਤੀਆਂ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ , ਜਿਸ ਦੀ ਪ੍ਰਧਾਨਗੀ ਹਰਪ੍ਰੀਤ ਕੌਰ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ  ਕੀਤੀ ।

     

ਨਸ਼ਿਆਂ ਦੇ ਵਿਰੁੱਧ ਅਤੇ ਹੱਕਾਂ ਪ੍ਰਤੀ ਜਾਗਰੂਕ ਸੈਮੀਨਾਰ ਦਾ ਆਯੋਜਨ

                           ਇਸ ਮੌਕੇ ਹਰਪ੍ਰੀਤ ਕੌਰ ਸੀ.ਜੇ.ਐਮ/ਸਕੱਤਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ
01633261124 ਤੇ ਵੀ ਸੰਪਰਕ ਕਰ ਸਕਦੇ ਹਨ।

                                 ਇਸ ਮੌਕੇ ਆਮ ਲੋਕਾਂ ਨੂੰ ਇਹ ਸੰਦੇਸ਼ ਦਿੰਦੇ ਹੋਏ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਬਚਾਓ ਤੇ ਨਸ਼ਾ ਮੁਕਤ ਦੇਸ਼  ਬਣਾਓ ਦਾ ਨਾਅਰਾ ਦਿੱਤਾ। ਇਸ ਰੈਲੀ ਰਾਹੀਂ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ, ਉਹਨਾਂ ਕਿਹਾ ਕਿ ਨੌਜਵਾਨ ਨਸ਼ੇ ਵਰਗੀ ਭੈੜੀ ਅਲਾਮਤ ਤੋਂ ਪੀੜਤ ਹਨ। ਉਹਨਾਂ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਨਾਲ ਨਸ਼ੇ ਛੱਡਣ ਲਈ ਅਪੀਲ ਕੀਤੀ ਜਾ ਰਹੀ ਹੈ। ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਜਿਲ੍ਹਿਆਂ ਦੇ ਵਿੱਚ ਚੱਲ ਰਹੇ ਓਟ ਕਲੀਨਿਕ ਵਿੱਚ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ। ਇਸ ਮੌਕੇ ਐਸ ਐੱਮ ਓ ਅਤੇ ਮੈਡਮ ਕੌਂਸਲਰ ਵੀ ਹਾਜਰ ਸਨ।

               ਦੁਪਹਿਰ ਤੋਂ ਬਾਅਦ ਨਵੇਂ ਪੈੱਨਲ ਦੇ ਵਕੀਲਾਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਮਿਤੀ 09.12.2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਗੱਲ ਬਾਤ ਕੀਤੀ ਗਈ। ਉਸ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਨਵੇਂ ਪੈੱਨਲ ਦੇ ਵਕੀਲਾਂ ਨੂੰ ਦੱਸਿਆ ਗਿਆ ਕਿ ਉਹ ਆਉਣ ਵਾਲੇ ਪ੍ਰਾਰਥੀਆਂ ਨੂੰ ਚੰਗੀ ਤਰ੍ਹਾਂ ਕੇਸ ਸਬੰਧੀ ਗੱਲਬਾਤ ਸਮਝਾ ਕੇ ਫੇਰ ਉਹਨਾਂ ਦਾ ਕੇਸ ਅਦਾਲਤ ਵਿੱਚ ਲਗਾਉਣ ਅਤੇ ਉਹਨਾਂ ਵੱਲੋਂ ਕਿਸੇ ਕਿਸਮ ਦਾ ਕੋਈ ਖਰਚਾ ਨਾ ਲਿਆ ਜਾਵੇ, ਕਾਨੂੰਨੀ ਸਹਾਇਤਾ ਕੇਸ ਦਾ ਸਾਰਾ ਖਰਚਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤਾ ਜਾਵੇਗਾ। ਜੇਕਰ ਆਮ ਲੋਕਾਂ ਨੂੰ ਕਾਨੂੰਨੀ ਕੇਸਾਂ ਵਿੱਚ ਕਿਸੇ ਕਿਸਮ ਦੀ ਕੋਈ ਵੀ ਲੌੜ ਹੋਵੇ ਤਾਂ ਉਹ ਫਰੰਟ ਆਫਿਸ ਵਿੱਚ  ਆ ਕੇ ਆਪਣੀ ਸਲਾਹ ਲੈ ਸਕਦੇ ਹਨ। ਟੋਲ ਫਰੀ ਨੰ. 1968 ਅਤੇ 15100 ਤੇ ਵੀ ਗੱਲ੍ਹਬਾਤ ਕਰ ਸਕਦੇ ਹਨ। ਇਸ ਤੋਂ  ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿੱਚ ਵੀ ਨਸ਼ਿਆਂ ਵਿਰੁੱਧ ਰੈਲੀ ਅਤੇ ਸਲੋਗਨ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।

Post a Comment

0Comments

Post a Comment (0)