- ਇਸਤਰੀ ਵਿੰਗ ਦੀਆਂ 20 ਨਵੀਆਂ ਇਕਾਈਆਂ ਬਣਾਈਆਂ ਗਈਆਂ
- ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ , ਮਜ਼ਦੂਰਾਂ ਤੇ ਔਰਤਾਂ ਲਈ ਵਧੇਰੇ ਕੰਮ ਕੀਤੇ - ਹਰਗੋਬਿੰਦ ਕੌਰ
ਮਾਨਸਾ , 23 ਨਵੰਬਰ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਪਿੰਡ ਮੂਸਾ ਵਿਖੇ ਸਰਕਲ ਪੱਧਰ ਦੀ ਮੀਟਿੰਗ ਲਾਭ ਕੌਰ ਦੀ ਅਗਵਾਈ ਹੇਠ ਕੀਤੀ ਗਈ । ਜਿਸ ਦੌਰਾਨ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੀਟਿੰਗ ਵਿੱਚ ਸੈਂਕੜੇ ਔਰਤਾਂ ਨੇ ਸ਼ਮੂਲੀਅਤ ਕੀਤੀ ।
ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ । ਕੁੱਝ ਤਾਕਤਾਂ ਇਸ ਖੇਤਰੀ ਪਾਰਟੀ ਨੂੰ ਖੋਰਾ ਲਗਾਉਣ ਤੇ ਲੱਗੀਆਂ ਹੋਈਆਂ ਹਨ । ਪਰ ਹੁਣ ਵੱਡੀ ਗਿਣਤੀ ਵਿੱਚ ਔਰਤਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੀਆਂ ਹਨ ਤੇ ਇਕ ਵੱਡੀ ਲਹਿਰ ਬਣ ਰਹੀ ਹੈ ਜੋ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਨੂੰ ਬੁਲੰਦੀਆਂ ਤੇ ਪਹੁੰਚਾਵੇਗੀ । ਉਹਨਾਂ ਕਿਹਾ ਕਿ ਹੁਣ ਔਰਤਾਂ ਜਾਗਰੂਕ ਹੋ ਚੁੱਕੀਆਂ ਹਨ ਤੇ ਕਿਸੇ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਂਦੀਆਂ । ਮੀਟਿੰਗ ਵਿਚ ਆਈਆਂ ਹੋਈਆਂ ਔਰਤਾਂ ਨੇ ਵੀ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੀਆਂ ।
ਉਹਨਾਂ ਕਿਹਾ ਕਿ ਕਿਸਾਨਾਂ , ਮਜ਼ਦੂਰਾਂ ਤੇ ਔਰਤਾਂ ਲਈ ਵਧੇਰੇ ਕੰਮ ਕੀਤੇ ਸ਼੍ਰੋਮਣੀ ਅਕਾਲੀ ਦਲ ਨੇ ਕੀਤੇ ਹਨ ਤੇ ਅਨੇਕਾਂ ਸਕੀਮਾਂ ਚਲਾਈਆਂ ਸਨ ।
ਮੀਟਿੰਗ ਦੀ ਖਾਸ ਵਿਸ਼ੇਸ਼ਤਾ ਇਹ ਰਹੀ ਕਿ ਇਸ ਸਮੇਂ ਇਸਤਰੀ ਵਿੰਗ ਦੀਆਂ 20 ਨਵੀਆਂ ਇਕਾਈਆਂ ਬਣਾਈਆਂ ਗਈਆਂ ਤੇ ਇਕਾਈ ਪ੍ਰਧਾਨ ਸਮੇਤ ਨਵੇਂ ਅਹੁਦੇਦਾਰ ਚੁਣੇ ਗਏ ।
ਇਸ ਮੌਕੇ ਅਮਰਜੀਤ ਕੌਰ, ਸੁਖਪਾਲ ਕੌਰ,ਬਲਜਿੰਦਰ ਕੌਰ,ਸੁਖਵਿੰਦਰ ਕੌਰ,ਚਰਨਜੀਤ ਕੌਰ,ਲਾਭ ਕੌਰ ਗੁਰਪ੍ਰੀਤ ਕੌਰ,ਰਾਣੀ ਕੌਰ,ਸਰਬਜੀਤ ਕੌਰ ਤੇ ਰਣਜੀਤ ਕੌਰ ਆਦਿ ਆਗੂ ਮੌਜੂਦ ਸਨ ।