ਸ੍ਰੀ ਮੁਕਤਸਰ ਸਾਹਿਬ , 24 ਦਸੰਬਰ (ਸੁਖਪਾਲ ਸਿੰਘ ਢਿੱਲੋਂ)- ਇਸਤਰੀ ਅਕਾਲੀ ਦਲ ਵੱਲੋਂ ਵਾਰਡ ਨੰਬਰ 14 ਗੋਨੇਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਕੌਰ ਚੱਕ ਬੀੜ ਸਰਕਾਰ ਦੀ ਅਗਵਾਈ ਹੇਠ ਔਰਤਾਂ ਨਾਲ ਮੀਟਿੰਗ ਕੀਤੀ ਗਈ । ਜਿਸ ਦੌਰਾਨ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ।
ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਜਿਸ ਨੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਸਨ ਤੇ ਹਰ ਵਰਗ ਦੇ ਲੋਕਾਂ ਨੂੰ ਲਾਭ ਦਿੱਤਾ ਸੀ ।
ਇਸ ਮੌਕੇ ਇਸਤਰੀ ਵਿੰਗ ਦੀ ਸਰਬਸੰਮਤੀ ਨਾਲ ਚੋਣ ਕਰਵਾ ਕੇ ਕਸ਼ਮੀਰ ਕੌਰ ਨੂੰ ਪ੍ਰਧਾਨ ਬਣਾਇਆ ਗਿਆ । ਵਾਰਡ ਦੀਆਂ ਬਹੁਤ ਸਾਰੀਆਂ ਔਰਤਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸਕੱਤਰ ਬਿੰਦਰ ਗੋਨੇਆਣਾ ਵੀ ਮੌਜੂਦ ਸਨ ।
.jpg)
Post a Comment