ਪ੍ਰਧਾਨ ਢੋਸੀਵਾਲ ਨੂੰ ਟਾਂਕ ਕਸ਼ਤਰੀ ਸਭਾ ਵੱਲੋਂ ਸਨਮਾਨਿਤ ਕੀਤਾ ਗਿਆ

BTTNEWS
0

 ਸ੍ਰੀ ਮੁਕਤਸਰ ਸਾਹਿਬ, 08 ਦਸੰਬਰ (BTTNEWS)- ਇਲਾਕੇ ਦੀ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੂੰ ਸਥਾਨਕ ਟਾਂਕ ਕਸ਼ਤਰੀ ਸਭਾ ਵਲੋਂ ਸਨਮਾਨਿਤ ਕੀਤਾ ਗਿਆ।

ਪ੍ਰਧਾਨ ਢੋਸੀਵਾਲ ਨੂੰ ਟਾਂਕ ਕਸ਼ਤਰੀ ਸਭਾ ਵੱਲੋਂ ਸਨਮਾਨਿਤ ਕੀਤਾ ਗਿਆ

 ਇਸ ਸਬੰਧੀ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਸਭਾ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਸਭਾ ਦੇ ਸੀਨੀਅਰ ਆਗੂ ਨਿਰੰਜਣ ਸਿੰਘ ਰੱਖਰਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਦਰਸ਼ਨ ਸਿੰਘ ਮੱਲਣ, ਬਲਵਿੰਦਰ ਸਿੰਘ ਬਗਰਾੜੀ, ਗੁਰਦੀਪ ਸਿੰਘ ਰੱਖਰਾ, ਦੀਸ਼ਾ ਨਵਾਂ ਕਿਲ੍ਹਾ ਅਤੇ ਸੁਖਬੀਰ ਸਿੰਘ ਢਿਲੋਂ ਤੋਂ ਇਲਾਵਾ ਮੁਕਤਸਰ ਵਿਕਾਸ ਮਿਸ਼ਨ ਦੇ ਚੇਅਰਮੈਨ ਇੰਜ. ਅਸ਼ੋਕ ਕੁਮਾਰ ਭਾਰਤੀ ਅਤੇ ਮੀਤ ਪ੍ਰਧਾਨ ਡਾ. ਸੁਰਿੰਦਰ ਗਿਰਧਰ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਟਾਂਕ ਕਸ਼ਤਰੀ ਸਭਾ ਦੇ ਮੌਜੂਦ ਸਭ ਆਗੂਆਂ ਵੱਲੋਂ ਪ੍ਰਧਾਨ ਢੋਸੀਵਾਲ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਸ਼ਲਾਘਾਯੋਗ ਕਾਰਜਾਂ ਲਈ ਉਹਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਵਧਾਈ ਦਿੱਤੀ। ਆਗੂਆਂ ਨੇ ਇਹ ਵੀ ਕਿਹਾ ਕਿ ਮੁਕਤਸਰ ਵਿਕਾਸ ਮਿਸ਼ਨ ਪਿਛਲੇ ਕਈ ਸਾਲਾਂ ਤੋਂ ਲੋਕ ਮਸਲਿਆਂ ਨੂੰ ਹੱਲ ਕਰਾਉਣ ਲਈ ਯਤਨਸ਼ੀਲ ਹੈ। ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਸਮੁੱਚੇ ਸਮਾਜ ਦਾ ਮਾਣ ਹੁੰਦੀਆਂ ਹਨ। ਟਾਂਕ ਕਸ਼ਤਰੀ ਸਭਾ ਦੇ ਆਗੂਆਂ ਵੱਲੋਂ ਪ੍ਰਧਾਨ ਢੋਸੀਵਾਲ ਨੂੰ ਸਿਰੋਪਾਓ ਅਤੇ ਸ਼ਾਨਦਾਰ ਮੋਮੈਂਟੋ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਉਪਰੰਤ ਢੋਸੀਵਾਲ ਨੇ ਟਾਂਕ ਕਸ਼ਤਰੀ ਸਭਾ ਦੇ ਸਮੂਹ ਆਗੂਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਭਵਿੱਖ ਵਿਚ ਇਸੇ ਤਰ੍ਹਾਂ ਹੀ ਸਮਾਜ ਸੇਵਾ ਦੇ ਕਾਰਜ ਕਰਦੇ ਰਹਿਣਗੇ। ਢੋਸੀਵਾਲ ਨੇ ਇਹ ਵੀ ਜਾਣਕਾਰੀ ਦਿਤੀ ਹੈ ਕਿ ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ 09 ਦਸੰਬਰ ਸ਼ਨੀਵਾਰ ਨੂੰ ਸ਼ਾਮ ਦੇ ਠੀਕ 4:30 ਵਜੇ ਸਥਾਨਕ ਸਿਟੀ ਹੋਟਲ ਵਿਖੇ ਆਯੋਜਿਤ ਕੀਤਾ ਜਾਵੇਗਾ ਜਿਸ ਵਿਚ ਮਿਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਭਾਗ ਲੈਣਗੇ। 

Post a Comment

0Comments

Post a Comment (0)