ਕੋਟਨ ਫੈਕਟਰੀ ਵਿੱਚ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

BTTNEWS
0

 ਮਲੋਟ, 10 ਦਸੰਬਰ (BTTNEWS)- ਅੱਜ ਸਵੇਰੇ ਮੱਕੜ ਕੋਟਨ ਫੈਕਟਰੀ ਵਿੱਚ ਅੱਗ ਲੱਗ ਗਈ। ਸੂਚਨਾ ਮਿਲਣ ਤੇ ਮਲੋਟ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪੁੱਜ ਕੇ ਅੱਗ ਤੇ ਕਾਬੂ ਪਾਇਆ, ਪਰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਕੋਟਨ ਫੈਕਟਰੀ ਵਿੱਚ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਮੁਕਤਸਰ ਰੋਡ ਤੇ ਸਥਿਤ ਮੱਕੜ ਕੋਟਨ ਫੈਕਟਰੀ ਵਿੱਚ ਅੱਜ ਸਵੇਰੇ ਰੂੰ ਦੀਆਂ ਗੱਠਾਂ ਨੂੰ ਅੱਗ ਲੱਗ ਗਈ।  ਹਰਦੀਪ ਸਿੰਘ ਸਬ ਫਾਇਰ ਅਫਸਰ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੇ ਮਲੋਟ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪੁੱਜ ਗਈ। ਅੱਗ ਜਿਆਦਾ ਹੋਣ ਕਰ ਮੌਕੇ ਤੇ ਇੱਕ ਹੋਰ ਗੱਡੀ ਬੁਲਾਈ ਗਈ ਤੇ ਬੜੀ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ।

ਫੈਕਟਰੀ ਮਾਲਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਪੰਜ ਵਜੇ ਅੱਗ ਲੱਗਣ ਦਾ ਪਤਾ ਲੱਗਾ। ਉਹਨਾਂ ਨੇ ਦੱਸਿਆ ਕਿ 135-140 ਗੱਠਾਂ ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ ਕਰੀਬ 30-35 ਲੱਖ ਰੁਪਏ ਦਾ ਨੁਕਸਾਨ ਹੋ ਗਿਆ

Post a Comment

0Comments

Post a Comment (0)