ਇਸਤਰੀ ਅਕਾਲੀ ਦਲ ਦੀ ਮੀਟਿੰਗ, ਕਾਨਫਰੰਸ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ

BTTNEWS
0

 - ਹਲਕਾ ਲੰਬੀ ਵਿਚੋਂ ਹਜ਼ਾਰਾਂ ਔਰਤਾਂ 12 ਜਨਵਰੀ ਨੂੰ ਕੀਤੀ ਜਾਣ ਵਾਲੀ ਕਾਨਫਰੰਸ ਵਿੱਚ ਪੁੱਜਣਗੀਆਂ

ਲੰਬੀ , 31 ਦਸੰਬਰ (ਸੁਖਪਾਲ ਸਿੰਘ ਢਿੱਲੋਂ)- ਇਸਤਰੀ ਅਕਾਲੀ ਦਲ ਵੱਲੋਂ ਅੱਜ ਪਿੰਡ ਬਾਦਲ ਵਿਖੇ ਇਕ ਵਿਸ਼ੇਸ਼ ਮੀਟਿੰਗ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤੀ ਗਈ ।

ਇਸਤਰੀ ਅਕਾਲੀ ਦਲ ਦੀ ਮੀਟਿੰਗ, ਕਾਨਫਰੰਸ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ
ਪਿੰਡ ਬਾਦਲ ਵਿਖੇ ਮੀਟਿੰਗ ਦੌਰਾਨ ਸਬੋਧਨ ਕਰਦੇ ਹੋਏ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ।

 ਜਿਸ ਦੌਰਾਨ ਇਸਤਰੀ ਵਿੰਗ ਵੱਲੋਂ ਮਾਈ ਭਾਗੋ ਨੂੰ ਸਮਰਪਿਤ
ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਤੇ 12 ਜਨਵਰੀ ਨੂੰ ਕੀਤੀ ਜਾਣ ਵਾਲੀ ਕਾਨਫਰੰਸ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸਤਰੀ ਆਗੁਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ।

         ਇਸ ਮੌਕੇ ਲੰਬੀ ਦੀਆਂ ਇਸਤਰੀ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ 12 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਕਾਨਫਰੰਸ ਵਿੱਚ ਲੰਬੀ ਹਲਕੇ ਵਿਚੋਂ ਹਜ਼ਾਰਾਂ ਔਰਤਾਂ ਪੁੱਜਣਗੀਆਂ ਅਤੇ ਹਰੇਕ ਪਿੰਡ ਵਿਚੋਂ ਬੱਸਾਂ ਜਾਣਗੀਆਂ ।

      ਮੀਟਿੰਗ ਦੌਰਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਕਾਨਫਰੰਸ ਦੀਆਂ ਤਿਆਰੀਆਂ ਹੋ ਰਹੀਆਂ ਹਨ ਤੇ ਬੀਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਔਰਤਾਂ ਵੱਲੋਂ ਕੀਤੀ ਜਾ ਰਹੀ ਇਹ ਕਾਨਫਰੰਸ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨੇਗੀ ।

      ਇਸ ਮੌਕੇ ਮਨਜੀਤ ਕੌਰ ਲੰਬੀ , ਮਨਦੀਪ ਕੌਰ ਮਿੱਡੂਖੇੜਾ , ਵੀਰਪਾਲ ਕੌਰ ਸਿੱਖ ਵਾਲਾ , ਬੇਅੰਤ ਕੌਰ ਮਹਿਣਾ , ਜਸਵੀਰ ਕੌਰ ਗੱਗੜ ਅਤੇ ਸੁਖਪ੍ਰੀਤ ਕੌਰ ਬਾਦਲ ਆਦਿ ਆਗੂ ਮੌਜੂਦ ਸਨ ।

Post a Comment

0Comments

Post a Comment (0)