ਇਸਤਰੀ ਅਕਾਲੀ ਦਲ ਵੱਲੋਂ ਮਾਈ ਭਾਗੋ ਨੂੰ ਸਮਰਪਿਤ ਔਰਤਾਂ ਦੀ ਵੱਡੀ ਕਾਨਫਰੰਸ 12 ਜਨਵਰੀ ਨੂੰ

BTTNEWS
By -
0

 - ਕਾਨਫਰੰਸ ਸਬੰਧੀ ਸੁਖਬੀਰ ਸਿੰਘ ਬਾਦਲ ਅਤੇ ਹਰਗੋਬਿੰਦ ਕੌਰ ਨੇ ਤਿਆਰੀਆਂ ਨੂੰ ਲੈ ਕੇ ਕੀਤੀ  ਮੀਟਿੰਗ 

ਸ੍ਰੀ ਮੁਕਤਸਰ ਸਾਹਿਬ , 9 ਦਸੰਬਰ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਮਾਘੀ ਦੇ ਮੇਲੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ 12 ਜਨਵਰੀ ਨੂੰ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ (ਅਕਾਲੀ ਦਲ ਵਾਲੀ ਕਾਨਫਰੰਸ ਵਾਲੀ ਥਾਂ ਤੇ) ਔਰਤਾਂ ਦੀ ਇੱਕ ਵੱਡੀ ਕਾਨਫਰੰਸ ਕੀਤੀ ਜਾ ਰਹੀ ਹੈ । ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਪੁੱਜਣਗੀਆਂ ।

   

ਇਸਤਰੀ ਅਕਾਲੀ ਦਲ ਵੱਲੋਂ ਮਾਈ ਭਾਗੋ ਨੂੰ ਸਮਰਪਿਤ ਔਰਤਾਂ ਦੀ ਵੱਡੀ ਕਾਨਫਰੰਸ 12 ਫਰਵਰੀ ਨੂੰ

  ਇਸ ਕਾਨਫਰੰਸ ਦੀ ਤਿਆਰੀ ਸਬੰਧੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਮੀਟਿੰਗ ਕੀਤੀ ਅਤੇ ਕਾਨਫਰੰਸ ਨੂੰ ਸਫਲ ਬਣਾਉਣ ਲਈ ਪ੍ਰੋਗਰਾਮ ਉਲੀਕਿਆ ਗਿਆ ।

       ਦੋਵਾਂ ਆਗੂਆਂ ਨੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਪਹਿਲੀ ਵਾਰ ਮਾਈ ਭਾਗੋ ਨੂੰ ਸਮਰਪਿਤ ਔਰਤਾਂ ਦੀ ਕਾਨਫਰੰਸ ਹੋ ਰਹੀ ਹੈ ਜੋ ਮੇਲੇ ਤੋਂ ਪਹਿਲਾਂ 12 ਜਨਵਰੀ ਨੂੰ ਕੀਤੀ ਜਾ ਰਹੀ ਹੈ । 

      ਉਹਨਾਂ ਕਿਹਾ ਕਿ ਇਸਤਰੀ ਵਿੰਗ ਦੀਆਂ ਇਕਾਈਆਂ ਵੱਡੇ ਪੱਧਰ ਤੇ ਬਣਾਈਆਂ ਜਾ ਰਹੀਆਂ ਹਨ ਤੇ ਮੀਟਿੰਗਾਂ ਚੱਲ ਰਹੀਆਂ ਹਨ । ਔਰਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । 

Post a Comment

0 Comments

Post a Comment (0)
3/related/default