ਆਂਗਣਵਾੜੀ ਯੂਨੀਅਨ ਨੇ ਵਰਕਰਾਂ 'ਤੇ ਹੈਲਪਰਾਂ ਦੀਆਂ ਤਨਖਾਹਾਂ ਵਧਾਉਣ ਦੀ ਕੀਤੀ ਮੰਗ

BTTNEWS
0

 - ਹਰਿਆਣਾ ਸਰਕਾਰ ਨੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ 14 ਹਜ਼ਾਰ ਅਤੇ ਹੈਲਪਰਾਂ ਦਾ 7500 ਰੁਪਏ ਕੀਤਾ -

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ , 21 ਜਨਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਆਪਣੇ ਵਾਹਦਿਆ ਅਨੁਸਾਰ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰੇ । 

   

ਆਂਗਣਵਾੜੀ ਯੂਨੀਅਨ ਨੇ ਵਰਕਰਾਂ 'ਤੇ ਹੈਲਪਰਾਂ ਦੀਆਂ ਤਨਖਾਹਾਂ ਵਧਾਉਣ ਦੀ ਕੀਤੀ ਮੰਗ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਵੱਖ ਵੱਖ ਆਗੂ । ਫੋਟੋ - ਸੁਖਪਾਲ ਢਿੱਲੋਂ

     ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ , ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ , ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ , ਦਲਜਿੰਦਰ ਕੌਰ ਉਦੋਨੰਗਲ , ਸੂਬਾ ਵਿੱਤ ਸਕੱਤਰ ਬਲਵੀਰ ਕੌਰ ਮਾਨਸਾ , ਜ਼ਿਲਾ ਫਰੀਦਕੋਟ ਦੀ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ , ਜ਼ਿਲਾ ਫਿਰੋਜ਼ਪੁਰ ਦੀ ਪ੍ਰਧਾਨ ਸ਼ੀਲਾ ਦੇਵੀ ਤੱਲੇਵਾਲਾ , ਜ਼ਿਲਾ ਮੋਗਾ ਦੀ ਪ੍ਰਧਾਨ ਮਹਿੰਦਰ ਕੌਰ ਪੱਤੋ , ਜ਼ਿਲਾ ਬਰਨਾਲਾ ਦੀ ਪ੍ਰਧਾਨ ਦਲਜੀਤ ਕੌਰ ਬਰਨਾਲਾ ਅਤੇ ਜ਼ਿਲਾ ਫਾਜ਼ਿਲਕਾ ਦੀ ਪ੍ਰਧਾਨ ਰੇਸ਼ਮਾਂ ਰਾਣੀ ਫਾਜ਼ਿਲਕਾ  ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਇਹ ਵਾਹਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਉਹਨਾਂ ਦੀ ਸਰਕਾਰ ਬਣੀ ਤਾਂ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰ ਦਿੱਤਾ ਜਾਵੇਗਾ । ਆਗੂਆਂ ਨੇ ਕਿਹਾ ਕਿ ਸਰਕਾਰ ਬਣੀ ਨੂੰ ਦੋ ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਨਹੀਂ ਵਧਾਇਆ ਗਿਆ । ਸਗੋਂ ਉਲਟਾ ਪਹਿਲਾਂ ਮਿਲਦੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲਦੀਆਂ ਤੇ ਕਈ ਕਈ ਮਹੀਨੇ ਵਰਕਰਾਂ ਤੇ ਹੈਲਪਰਾਂ ਤਨਖਾਹਾਂ ਨੂੰ ਤਰਸਦੀਆਂ ਰਹਿੰਦੀਆਂ ਹਨ । 

       ਆਗੂਆਂ ਨੇ ਦੱਸਿਆ ਕਿ ਗੁਆਂਢੀ ਰਾਜ ਹਰਿਆਣਾ ਦੀ ਸਰਕਾਰ ਨੇ ਉਥੋਂ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਕ੍ਰਮਵਾਰ 14 ਹਜ਼ਾਰ ਅਤੇ 7500 ਰੁਪਏ ਕਰ ਦਿੱਤਾ ਹੈ । ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਵਧਾਏ ।

Post a Comment

0Comments

Post a Comment (0)