ਸ੍ਰੀ ਮੁਕਤਸਰ ਸਾਹਿਬ, 02 ਜਨਵਰੀ (BTTNEWS)- ਸਮੇਂ ਸਮੇਂ ’ਤੇ ਸਮਾਜ ਭਲਾਈ ਦੇ ਕੰਮਾਂ ’ਚ ਮੋਹਰੀ ਇਲਾਕੇ ਦੀ ਨਾਮਵਰ ਸੰਸਥਾ ਪਿਛਲੇਂ ਲੰਮੇ ਅਰਸੇ ਤੋਂ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਵੱਲੋਂ ਲਗਾਤਾਰ ਲੋੜਵੰਦਾਂ ਦੀ ਸੇਵਾ ਕਰਦੀ ਆ ਰਹੀ ਹੈ।
ਇਸੇ ਲੜੀ ਤਹਿਤ ਸੁਸਾਇਟੀ ਪ੍ਰਧਾਨ ਤਰਸੇਮ ਗੋਇਲ ਆਪਣੀ ਟੀਮ ਸਮੇਤ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵਿਖੇ ਪਹੁੰਚੇ ਅਤੇ ਪ੍ਰਿੰਸੀਪਲ ਮੈਡਮ ਰਿੰਪੀ ਦੀ ਅਗਵਾਈ ’ਚ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਤੇ ਕਾਪੀਆਂ ਵੰਡੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਡੀਟੀਓ ਗੁਰਚਰਨ ਸਿੰਘ ਸੰਧੂ ਮੀਡੀਆ ਪੈਨਲਿਸਟ ਭਾਰਤੀ ਜਨਤਾ ਪਾਰਟੀ ਪੰਜਾਬ ਵੀ ਮੌਜੂਦ ਸਨ। ਸੁਸਾਇਟੀ ਵੱਲੋਂ ਕੀਤੇ ਜਾ ਰਹੇ ਉਦਮਾਂ ਦੀ ਸਕੂਲ ਪਿ੍ਰੰਸੀਪਲ ਮੈਡਮ ਰਿੰਪੀ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਤੇ ਸੁਸਾਇਟੀ ਮੈਬਰਾਂ ਨੂੰ ਜੀ ਆਇਆ ਆਖਦਿਆ ਸੁਸਾਇਟੀ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਡੀਟੀਓ ਗੁਰਚਰਨ ਸਿੰਘ ਸੰਧੂ ਨੇ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਲੋੜਵੰਦ ਵਿਅਕਤੀਆਂ ਦੀ ਮੱਦਦ ਕਰਨ ਨਾਲ ਜਿਥੇ ਆਪਸੀ ਭਾਈਚਾਰਾ ਵੱਧਦਾ ਹੈ ਉਥੇ ਹੀ ਆਪਣੇ ਮਨ ਨੂੰ ਇੱਕ ਵੱਖਰਾ ਸਕੂਨ ਮਿਲਦਾ ਹੈ। ਇਸ ਲਈ ਸਾਨੂੰ ਆਪਣੇ ਆਲੇ ਦੁਆਲੇ ਲੋੜਵੰਦ ਵਿਅਕਤੀਆਂ ਦੀ ਮੱਦਦ ਕਰਨ ਦੀਆਂ ਚੰਗੀਆਂ ਆਦਤਾਂ ਪਾਉਣੀਆਂ ਚਾਹੀਦੀ ਹਨ।
ਦੱਸਣਯੋਗ ਹੈ ਕਿ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਪਿਛਲੇਂ ਲੰਮੇ ਅਰਸੇ ਤੋਂ ਸਮਾਜ ਭਲਾਈ ਦੇ ਕੰਮ ਤੇ ਲੋੜਵੰਦ ਲੋਕਾਂ ਦੀ ਸੇਵਾ ਕਰਦੀ ਆ ਰਹੀ ਹੈ, ਜਿਵੇਂ ਲੋੜਵੰਦ ਮਰੀਜ਼ਾਂ ਦੀ ਆਰਥਿਕ ਮੱਦਦ ਕਰਨਾ, ਸਰਦ ਰੁੱਤ ’ਚ ਖੁੱਲੇ ਆਸਮਾਨਾਂ ਹੇਠਾਂ ਰਾਤਾਂ ਕੱਟਣ ਲਈ ਮਜ਼ਬੂਰ ਲੋਕਾਂ ਨੂੰ ਗਰਮ ਕੰਬਲ ਵੰਡਣ ਦੇ ਨਾਲ ਨਾਲ ਲੋੜਵੰਦ ਪਰਿਵਾਰਾਂ ਦੀ ਸਮੇਂ ਸਮੇਂ ’ਤੇ ਮੱਦਦ ਕੀਤੀ ਜਾ ਰਹੀ ਹੈ। ਇਸ ਮੌਕੇ ਸੁਸਾਇਟੀ ਮੈਬਰਾਂ ਤੋਂ ਇਲਾਵਾ ਸਕੂਲ ਸਟਾਫ਼ ਪਰਮਿੰਦਰ ਕੌਰ, ਸਰਬਜੀਤ ਕੌਰ, ਵੀਰਪਾਲ ਕੌਰ, ਆਸ਼ੂ ਗੁਪਤਾ, ਗੁਰਬੰਸ ਸਿੰਘ, ਨਰਿੰਦਰ ਸਿੰਘ, ਰਜ਼ਨੀ ਤੇ ਰਮਨ ਕੌਰ ਵੀ ਮੌਜੂਦ ਸਨ।