Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

'ਸਰਕਾਰੀ ਸੀਨੀਅਰ ਸੈਕੰਡਰੀ ਸਕੂਲ' ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆ

ਬਰਨਾਲਾ 08 ਜਨਵਰੀ (BTTNEWS)-  ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਰਜਿੰ...

ਬਰਨਾਲਾ 08 ਜਨਵਰੀ (BTTNEWS)- ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਰਜਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਪ੍ਰਿੰਸੀਪਲ ਸੁਖਪਾਲ ਕੌਰ ਦੀ ਰਹਿਨੁਮਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ ਵਿਖੇ ਗਣਿਤ, ਵਿਗਿਆਨ, ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਗਿਆਨਵਰਧਕ ਮੇਲਾ ਲਗਾਇਆ ਗਿਆ।

'ਸਰਕਾਰੀ ਸੀਨੀਅਰ ਸੈਕੰਡਰੀ ਸਕੂਲ' ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆ

 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਮੈਡਮ ਗੁਰਵਿੰਦਰ ਕੌਰ ਨੇ ਦੱਸਿਆ ਕਿ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਇਹਨਾਂ ਵਿਸ਼ਿਆਂ ਨਾਲ ਸੰਬੰਧਿਤ ਵੱਖ ਵੱਖ ਮਾਡਲ, ਚਾਰਟ, ਵਰਕਿੰਗ ਮਾਡਲ ਅਤੇ ਰੋਲ ਪਲੇਅ ਤਿਆਰ ਕੀਤੇ ਗਏ।ਸਾਇੰਸ ਅਤੇ ਮੈਥ ਦੇ ਮੇਲਿਆਂ ਵਿੱਚ ਬੱਚਿਆਂ ਨੇ ਵੱਖ ਵੱਖ ਪ੍ਰਯੋਗ ਕੀਤੇ ਅਤੇ ਇਹਨਾਂ ਪਿੱਛੇ ਦੇ ਤਰਕ ਸਮਝਾਏ। ਇੰਚਾਰਜ ਗੁਰਵਿੰਦਰ ਕੌਰ ਨੇ ਦੱਸਿਆ ਕਿ ਗਣਿਤ ਅਤੇ ਵਿਗਿਆਨ ਵਿਸ਼ੇ ਦੇ ਮਾਡਲ, ਚਾਰਟ ਆਦਿ ਦੀ ਤਿਆਰੀ ਅਧਿਆਪਕ ਮੁਖ਼ਤਿਆਰ ਸਿੰਘ, ਮੈਡਮ ਸਲੋਨੀ ਰਾਣੀ ਅਤੇ ਮੈਡਮ ਨੈਨਸੀ ਦੁਆਰਾ ਤਿਆਰੀ ਕਰਵਾਈ ਗਈ। ਜਦੋਂਕਿ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੀ ਤਿਆਰੀ ਅਧਿਆਪਕਾ ਨੀਰਜਾ ਅਤੇ ਹਰਵਿੰਦਰ ਰੋਮੀ ਦੁਆਰਾ ਕਰਵਾਈ ਗਈ। ਇੰਚਾਰਜ ਗੁਰਵਿੰਦਰ ਕੌਰ ਨੇ ਕਿਹਾ ਕਿ ਸਮੂਹ ਸਕੂਲ ਸਟਾਫ਼ ਦੁਆਰਾ ਇਹ ਵਿਦਿਅਕ ਮੇਲਾ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਅਤੇ ਵਿਦਿਆਰਥੀਆਂ ਨੂੰ ਆਪਣੇ ਵਿਸ਼ਿਆਂ ਨਾਲ ਸੰਬੰਧਿਤ ਤਿਆਰ ਕੀਤੇ ਗਏ ਮਾਡਲ ਅਤੇ ਟੋਪਿਕਸ ਬਾਰੇ ਪੂਰੀ ਜਾਣਕਾਰੀ ਸੀ।ਇਸ ਮੌਕੇ ਐਸਐਮਸੀ ਚੇਅਰਮੈਨ ਬੂਟਾ ਸਿੰਘ, ਅਧਿਆਪਕ ਹਰਜਤਿੰਦਰ ਗੁਪਤਾ, ਗੁਰਵੀਰ ਸਿੰਘ ਚੀਮਾ, ਲੈਕਚਰਾਰ ਨਰੇਸ਼ ਰਾਣੀ, ਗੁਰਬਰਿੰਦਰ ਸਿੰਘ, ਡੀਪੀਈ ਹਰਮੇਲ ਸਿੰਘ ਸੰਘੇੜਾ, ਬਿੰਦੀਆ ਸ਼ਰਮਾ, ਬਸ਼ੀਰ ਤੁਗ਼ਲਕ, ਕਲਰਕ ਜਗਮੀਤ ਸਿੰਘ ਭੋਤਨਾ, ਲਖਵੀਰ ਸਿੰਘ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਿਰ ਰਹੇ।

No comments

Ads Place