Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਨਾਲ ਲੜਣਗੀਆਂ ਆਰ ਪਾਰ ਦੀ ਲੜਾਈ

 - ਦੁਆਬਾ ਅਤੇ ਮਾਝਾ ਖੇਤਰ ਦੀਆਂ ਵਰਕਰਾਂ ਤੇ ਹੈਲਪਰਾਂ 4 ਫਰਵਰੀ ਨੂੰ ਆਪੋ ਆਪਣੇ ਬਲਾਕਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੀਆਂ - - ਮਾਲਵਾ ਖੇਤਰ ਦੀਆਂ ਵਰਕਰਾਂ ਤੇ ਹ...

 - ਦੁਆਬਾ ਅਤੇ ਮਾਝਾ ਖੇਤਰ ਦੀਆਂ ਵਰਕਰਾਂ ਤੇ ਹੈਲਪਰਾਂ 4 ਫਰਵਰੀ ਨੂੰ ਆਪੋ ਆਪਣੇ ਬਲਾਕਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੀਆਂ -

- ਮਾਲਵਾ ਖੇਤਰ ਦੀਆਂ ਵਰਕਰਾਂ ਤੇ ਹੈਲਪਰਾਂ 4 ਫਰਵਰੀ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਬੂਹੇ ਅੱਗੇ ਲਗਾਉਣਗੀਆਂ ਰੋਸ ਧਰਨਾ - ਹਰਗੋਬਿੰਦ ਕੌਰ 

ਜਲੰਧਰ  , 18 ਜਨਵਰੀ (ਸੁਖਪਾਲ ਸਿੰਘ ਢਿੱਲੋਂ/ਨਵਸੰਗੀਤ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਨਾਲ ਸਬੰਧਿਤ ਦੁਆਬਾ ਅਤੇ ਮਾਝਾ ਖੇਤਰ ਦੇ ਜ਼ਿਲਿਆਂ ਦੀਆਂ ਆਗੂਆਂ ਦੀ ਮੀਟਿੰਗ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਹੋਈ । ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 4 ਫਰਵਰੀ ਨੂੰ ਦੁਆਬਾ ਅਤੇ ਮਾਝਾ ਖੇਤਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪੋ ਆਪਣੇ ਬਲਾਕਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੀਆਂ । ਜਦੋਂ ਕਿ ਮਾਲਵਾ ਖੇਤਰ ਦੇ ਜ਼ਿਲਿਆਂ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 4 ਫਰਵਰੀ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੀਆਂ ।‌ ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅਤੇ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ।

 

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਨਾਲ ਲੜਣਗੀਆਂ ਆਰ ਪਾਰ ਦੀ ਲੜਾਈ

 ਉਹਨਾਂ ਕਿਹਾ ਕਿ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ । ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਹਨਾਂ ਕਿਹਾ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਚਾਰ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਜਥੇਬੰਦੀ ਦੀ ਮੰਗ ਹੈ ਕਿ ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 18 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ ਸੱਤ ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ ।

ਇਸੇ ਤਰ੍ਹਾਂ ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਦਾ ਸੈਂਟਰ ਫੰਡ ਨਹੀਂ ਦਿੱਤਾ ਗਿਆ । ਇਹ ਸੈਂਟਰ ਫੰਡ ਤੁਰੰਤ ਦਿੱਤਾ ਜਾਵੇ ।

       ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤੇ ਦੇ ਸੈਂਟਰ ਅਤੇ ਸਟੇਟ ਦੇ ਬਿੱਲ ਇਕੋ ਵਾਰ ਕਲੀਅਰ ਕਰਵਾ ਕੇ ਇਕੱਠਾ ਦਿੱਤਾ ਜਾਵੇ ਅਤੇ ਇਸ ਦੀ ਅਦਾਇਗੀ ਹਰ ਮਹੀਨੇ ਦੀ 3 ਤਰੀਕ ਤੱਕ ਹੋ ਜਾਣੀ ਚਾਹੀਦੀ ਹੈ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਜੋ ਲਗਭਗ ਇਕ ਸਾਲ ਤੋਂ ਰੁਕਿਆ ਪਿਆ ਹੇ । ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ । ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਡੀਕਲ ਛੁੱਟੀ ਇਕ ਮਹੀਨੇ ਦੀ ਜਿਸ ਤਰ੍ਹਾਂ ਪਹਿਲਾਂ ਦਿੱਤੀ ਜਾਂਦੀ ਸੀ ਉਸੇ ਤਰ੍ਹਾਂ ਹੀ ਦਿੱਤੀ ਜਾਵੇ ।  ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ । ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ ।  ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਜ਼ਿਲਾ ਹੁਸ਼ਿਆਰਪੁਰ , ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਐਨ ਜੀ ਓ ਨੂੰ ਰਾਸ਼ਨ ਦਿੱਤਾ ਗਿਆ ਹੈ । ਜਥੇਬੰਦੀ ਇਸ ਦਾ ਵਿਰੋਧ ਕਰਦੀ ਹੈ ਤੇ ਇਹ ਰਾਸ਼ਨ ਵਾਪਸ ਲਿਆ ਜਾਵੇ ।

     ਹਰਗੋਬਿੰਦ ਕੌਰ ਨੇ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੰਘਰਸ਼ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ ਹੈ ਤੇ ਅਪੀਲ ਕੀਤੀ ਹੈ ਕਿ 4 ਫਰਵਰੀ ਨੂੰ ਵੱਧ ਤੋਂ ਵੱਧ ਮਲੋਟ ਵਿਖੇ ਪੁੱਜੋ ਤਾਂ ਜੋ ਆਪਣੀਆਂ ਹੱਕੀ ਮੰਗਾਂ ਲਈ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ ।

        ਇਸ ਦੌਰਾਨ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਨਵੇ ਸਾਲ 2024 ਦਾ ਕੈਲੰਡਰ ਸੂਬਾ ਪ੍ਰਧਾਨ ਨੇ ਰਿਲੀਜ਼ ਕੀਤਾ ।

       ਇਸ ਮੀਟਿੰਗ ਵਿੱਚ  ਦਲਜਿੰਦਰ ਕੌਰ ਉਦੋਨੰਗਲ , ਜਸਵੀਰ ਕੌਰ ਦਸੂਹਾ, ਸਤਵੰਤ ਕੌਰ ਭੋਗਪੁਰ  , ਪੂਨਾ ਰਾਣੀ , ਬਿਮਲਾ ਦੇਵੀ , ਹਰਦੀਪ ਕੌਰ , ਸੁਨੀਤਾ ਰਾਣੀ , ਗੁਰਪ੍ਰੀਤ ਕੌਰ , ਰਣਜੀਤ ਕੌਰ , ਸੁਖਵਰਸ਼ਾ , ਜੀਵਨ ਸ਼ਰਮਾ, ਬਲਵਿੰਦਰ ਕੌਰ , ਮਨਜੀਤ ਕੌਰ , ਸੁਖਦੇਵ ਰਾਣੀ ਅਤੇ ਰਮਨਦੀਪ ਕੌਰ

 ਆਦਿ ਆਗੂ ਮੌਜੂਦ ਸਨ ।

No comments

Ads Place