ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਗੁਰੂ ਹਰਸਹਾਏ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ

BTTNEWS
0

 - 12 ਜਨਵਰੀ ਅਤੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀਆਂ ਕਾਨਫਰੰਸਾਂ ਵਿੱਚ ਪੁੱਜਣ ਦੀ ਕੀਤੀ ਅਪੀਲ -

ਗੁਰੂ ਹਰਸਹਾਏ , 8 ਜਨਵਰੀ (ਸੁਖਪਾਲ ਸਿੰਘ ਢਿੱਲੋਂ)- ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਹਲਕਾ ਗੁਰੂ ਹਰਸਹਾਏ ਦੇ ਅਕਾਲੀ ਆਗੂਆਂ ਨਾਲ ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀਆਂ ਦੋ ਕਾਨਫਰੰਸਾਂ ਦੀਆਂ ਤਿਆਰੀਆਂ ਸਬੰਧੀ ਗੋਲੂ ਕਾ ਮੋੜ ਵਿਖੇ ਮੀਟਿੰਗ ਕੀਤੀ । ਇਹ ਮੀਟਿੰਗ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਹੋਈ । ਜਿਸ ਦੌਰਾਨ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਪੁੱਜੇ ।

 

ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਗੁਰੂ ਹਰਸਹਾਏ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ

  ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੁਨੇਹਾ ਲੈ ਕੇ ਆਏ ਹਨ । ਉਹਨਾਂ ਕਿਹਾ ਕਿ ਮਾਤਾ ਭਾਗ ਕੌਰ ਨੂੰ ਸਮਰਪਿਤ ਔਰਤਾਂ ਦੀ ਵੱਡੀ ਕਾਨਫਰੰਸ 12 ਜਨਵਰੀ ਨੂੰ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜਦੋਂ ਕਿ ਅਕਾਲੀ ਕਾਨਫਰੰਸ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਇਸੇ ਸਥਾਨ ਤੇ ਹੀ ਕੀਤੀ ਜਾਵੇਗੀ । ਉਹਨਾਂ ਕਿਹਾ ਕਿ 12 ਜਨਵਰੀ ਨੂੰ ਹਰੇਕ ਪਿੰਡ ਵਿਚੋਂ ਵੱਧ ਤੋਂ ਵੱਧ ਬੀਬੀਆਂ ਪੁੱਜਣ ਅਤੇ 14 ਜਨਵਰੀ ਨੂੰ ਅਕਾਲੀ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਕਾਨਫਰੰਸ ਵਿੱਚ ਪਹੁੰਚਣ । ਇਹ ਦੋਵੇਂ ਕਾਨਫਰੰਸਾਂ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀਆਂ ਹਨ । 

        ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਤੁਹਾਡੀ ਆਪਣੀ ਖੇਤਰੀ ਪਾਰਟੀ ਹੈ । ਇਸ ਕਰਕੇ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੋ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਕੋਲ ਤਾਂ ਝੂਠ ਦੀਆਂ ਪੰਡਾਂ ਹਨ ਤੇ ਲੋਕਾਂ ਨੂੰ ਝੂਠੇ ਲਾਰੇ ਲਗਾਏ ਜਾ ਰਹੇ ਹਨ । ਜਦੋਂ ਕਿ ਪੰਜਾਬ ਲਈ ਕੱਖ ਨਹੀ ਕੀਤਾ । ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਦੇਣ ਦੇ ਝੂਠੇ ਵਾਹਦੇ ਕੀਤੇ । ਉਹਨਾਂ ਕਿਹਾ ਸੂਬੇ ਦੇ ਲੋਕ ਹੁਣ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਉਹ ਮੁੜ ਫੇਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਚਾਹੰਦੇ ਹਨ ।

Post a Comment

0Comments

Post a Comment (0)