ਲੰਬੀ/ਸ੍ਰੀ ਮੁਕਤਸਰ ਸਾਹਿਬ , 25 ਜਨਵਰੀ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਮਨਜੀਤ ਕੌਰ ਲੰਬੀ ਨੂੰ ਉਹਨਾਂ ਦੀਆਂ ਸ਼ਾਨਦਾਰ ਸੇਵਾਵਾਂ ਵੇਖ ਕੇ ਇਸਤਰੀ ਅਕਾਲੀ ਦਲ ਹਲਕਾ ਲੰਬੀ ਦੀ ਪ੍ਰਧਾਨ ਨਿਯੁਕਤ ਕੀਤਾ ਹੈ । ਇਸ ਮੌਕੇ ਹਰਗੋਬਿੰਦ ਕੌਰ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਵਿੱਚ ਪਾਰਟੀ ਲਈ ਮਿਹਨਤ ਕਰਨ ਵਾਲੀਆਂ ਬੀਬੀਆਂ ਨੂੰ ਅਹੁਦੇ ਦਿੱਤੇ ਜਾਣਗੇ । ਇਸੇ ਦੌਰਾਨ ਮਨਜੀਤ ਕੌਰ ਲੰਬੀ ਨੇ ਕਿਹਾ ਕਿ ਉਹ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ ।
'ਮਨਜੀਤ ਕੌਰ ਲੰਬੀ' ਇਸਤਰੀ ਅਕਾਲੀ ਦਲ ਹਲਕਾ ਲੰਬੀ ਦੀ ਪ੍ਰਧਾਨ ਨਿਯੁਕਤ
January 25, 2024
0