ਚੰਡੀਗੜ੍ਹ , 5 ਜਨਵਰੀ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ ਜੋ ਹਰੇਕ ਵਿਧਾਨ ਸਭਾ ਹਲਕੇ ਵਿਚ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ।
ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ "ਆਪੇ ਗੁਰ ਚੇਲਾ" ਨਗਰ ਕੀਰਤਨ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਤੋਂ 16 ਜਨਵਰੀ ਤੱਕ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ਸਜਾਇਆ ਜਾਵੇਗਾ।
ਹਰਗੋਬਿੰਦ ਕੌਰ ਨੇ ਅਪੀਲ ਕੀਤੀ ਕਿ ਇਹਨਾਂ ਸਮਾਗਮਾਂ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਮੇਲੇ ਦੌਰਾਨ 12 ਜਨਵਰੀ ਇਸਤਰੀ ਅਕਾਲੀ ਦਲ ਵੱਲੋਂ ਅਤੇ 14 ਜਨਵਰੀ ਨੂੰ ਅਕਾਲੀ ਦਲ ਵੱਲੋਂ ਕੀਤੀਆਂ ਜਾਣ ਵਾਲੀਆਂ ਕਾਨਫਰੰਸਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ।