ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਬਟਾਲਾ ਵਿਖੇ ਹੋਈ

BTTNEWS
0

 -5 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ - ਹਰਗੋਬਿੰਦ ਕੌਰ

ਬਟਾਲਾ , 27 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਬਟਾਲਾ ਵਿਖੇ ਜ਼ਿਲਾ ਪ੍ਰਧਾਨ ਸਨਿਰਮਲ ਕੌਰ ਦੀ ਅਗਵਾਈ ਹੇਠ ਹੋਈ । ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ।

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਬਟਾਲਾ ਵਿਖੇ ਹੋਈ

 ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਕਿਹਾ ਕਿ ਜਥੇਬੰਦੀ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਜਿਸ ਦੀਆਂ ਤਿਆਰੀਆਂ ਲਈ ਜ਼ਿਲਾ ਪੱਧਰ ਅਤੇ ਬਲਾਕ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ ਸਬੰਧਿਤ ਮਹਿਕਮੇ ਵੱਲੋਂ ਵਾਰ ਵਾਰ ਜਥੇਬੰਦੀ ਦੀਆਂ ਆਗੂਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ । ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਗੁੱਸੇ ਦੀ ਲਹਿਰ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਫੈਸਲਾ ਹੈ ਕਿ ਤਿੰਨ ਸਾਲ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾਵੇਗਾ ਅਤੇ ਇਹ ਬੱਚੇ ਸਕੂਲਾਂ ਵਿੱਚ ਦਾਖਲ ਕੀਤੇ ਜਾ ਰਹੇ ਹਨ। ਜਿਸ ਦਾ ਜਥੇਬੰਦੀ ਸਖਤ ਵਿਰੋਧ ਕਰਦੀ ਹੈ । ਕਿਉਂਕਿ ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੱਚੇ ਖੋਹ ਰਹੀ ਹੈ ।

      ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦਾ ਗਰੇਡ ਦਿੱਤਾ ਜਾਵੇ । ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨਾਲ ਧੋਖਾ ਕਰ ਰਹੀ ਹੈ ਤੇ ਉਹਨਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਨਹੀਂ ਦਿੱਤਾ ਜਾ ਰਿਹਾ । ਕੇਂਦਰ ਸਰਕਾਰ ਨੇ 18 ਹਜ਼ਾਰ ਪ੍ਰੀ ਨਰਸਰੀ ਟੀਚਰ ਦੀਆਂ ਪੋਸਟਾਂ ਤੇ ਆਂਗਣਵਾੜੀ ਵਰਕਰਾਂ ਤੇ ਲਗਾਉਣ ਲਈ ਕਿਹਾ ਹੈ । ਜਿੰਨਾਂ ਵਿਚੋਂ 8393 ਪੋਸਟਾਂ ਪਹਿਲਾਂ ਆ ਚੁੱਕੀਆਂ ਹਨ । 

           ਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਚਾਰ ਵਰਗਾਂ ਵਿੱਚ ਵੰਡਿਆ ਹੋਇਆ ਹੈ । ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਛੇ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 18 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ 7 ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ । ਮੁੱਖ ਵਿਭਾਗ ਵਿੱਚ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਵੀ 6-6 ਮਹੀਨੇ ਤਨਖਾਹਾਂ ਨਹੀਂ ਮਿਲਦੀਆਂ । ਪੰਜ ਛੇ ਮਹੀਨੇ ਪਹਿਲਾਂ ਨਵੀਆਂ ਨਿਯੁਕਤ ਕੀਤੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤੇ ਉਹ ਤਨਖਾਹਾਂ ਦੀ ਉਡੀਕ ਕਰ ਰਹੀਆਂ ਹਨ । 

        ਇਸ ਮੌਕੇ ਰਣਜੀਤ ਕੌਰ , ਰਜਵੰਤ ਕੌਰ , ਇੰਦਰਜੀਤ ਕੌਰ , ਅਰਵਿੰਦਰ ਕੌਰ , ਸਰਬਜੀਤ ਕੌਰ , ਹਰਦੀਪ ਕੌਰ , ਸੁਰਿੰਦਰ ਕੌਰ ਅਤੇ ਜਸਵੀਰ ਕੌਰ ਆਦਿ ਆਗੂ ਮੌਜੂਦ ਸਨ ।

Post a Comment

0Comments

Post a Comment (0)