ਆਂਗਣਵਾੜੀ ਯੂਨੀਅਨ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਬਿਆਨ ਨੂੰ ਝੂਠ ਦਾ ਪੁਲੰਦਾ ਦੱਸਿਆ

BTTNEWS
By -
0

 ਸ੍ਰੀ ਮੁਕਤਸਰ ਸਾਹਿਬ , 1 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਉਸ ਬਿਆਨ ਨੂੰ ਨਿਰਾ ਝੂਠ ਦਾ ਪੁਲੰਦਾ ਦੱਸਿਆ ਹੈ ਜਿਸ ਵਿੱਚ ਉਹਨਾਂ ਕਿਹਾ ਕਿ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਤਿੰਨ ਮਹੀਨਿਆਂ ਨਵੰਬਰ , ਦਸੰਬਰ ਅਤੇ ਜਨਵਰੀ ਮਹੀਨੇ ਦਾ ਮਾਣ ਭੱਤਾ ਦੇਣ ਲਈ 46.89 ਕਰੋੜ ਰੁਪਏ ਦਾ ਬੱਜਟ ਜਾਰੀ ਕੀਤਾ ਹੈ ।

   

ਆਂਗਣਵਾੜੀ ਯੂਨੀਅਨ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਬਿਆਨ ਨੂੰ ਝੂਠ ਦਾ ਪੁਲੰਦਾ ਦੱਸਿਆ

  ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਕਿਹਾ ਹੈ ਕਿ ਕਿਸੇ ਵੀ ਆਂਗਣਵਾੜੀ ਵਰਕਰ ਜਾਂ ਹੈਲਪਰ ਨੂੰ ਮਾਣ ਭੱਤਾ ਨਹੀਂ ਮਿਲਿਆ । 

ਉਹਨਾਂ ਕਿਹਾ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਚਾਰ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਜਦੋਂ ਕਿ ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਦਾ ਸੈਂਟਰ ਫੰਡ ਨਹੀਂ ਦਿੱਤਾ ਗਿਆ । 

      ਉਕਤ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ 4 ਫਰਵਰੀ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸ ਕਰਕੇ ਮੰਤਰੀ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਗੁੰਮਰਾਹ ਕਰਨ ਲਈ ਕਿਹਾ ਜਾ ਰਿਹਾ ਹੈ ਕਿ ਤਨਖਾਹਾਂ ਲਈ ਬੱਜਟ ਜਾਰੀ ਕਰ ਦਿੱਤਾ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵਰਕਰਾਂ ਤੇ ਹੈਲਪਰਾਂ ਨੂੰ ਕਦੇ ਵੀ ਸਮੇਂ ਸਿਰ ਤਨਖਾਹਾਂ ਨਹੀਂ ਮਿਲੀਆਂ ।

Post a Comment

0 Comments

Post a Comment (0)
3/related/default