ਤਲਵੰਡੀ ਸਾਬੋ/ਬਠਿੰਡਾ , 24 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ ਤੇ ਕੀਰਤਨ ਸੁਣਿਆ ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ ਤੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ।