ਕੈਂਪਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਦੀ ਕੀਤੀ ਪ੍ਰਸ਼ੰਸਾ
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (BTTNEWS)- ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਪਿੰਡ ਸਰਾਏਨਾਗਾ, ਬਰੀਵਾਲਾ, ਖੋਖਰ, ਚੌਂਤਰਾ ਅਤੇ ਵੜਿੰਗ ਵਿਖੇ ਕੈਂਪ ਲਗਾਕੇ ਲੋਕਾਂ ਦੇ ਮੌਕੇ ਤੇ ਹੀ ਸਰਟੀਫਿਕੇਟ ਬਣਾਕੇ ਦਿੱਤੇ ਗਏ।ਇਨ੍ਹਾਂ ਕੈਂਪਾਂ ਦਾ ਲਗਾਤਾਰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਦੌਰਾ ਕੀਤਾ ਜਾ ਰਿਹਾ ਹੈ।ਇਸ ਦੌਰਾਨ ਅਧਿਕਾਰੀਆਂ ਦੇ ਕੰਮਾਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਖੁਦ ਮੌਕੇ ਤੇ ਜਾਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ।
ਮੰਡੀ ਬਰੀਵਾਲਾ ਦੇ ਧਾਨਕ ਸਮਾਜ ਦੀ ਧਰਮਸ਼ਾਲਾ, ਪਿੰਡ ਸਰਾਏਨਾਗਾ ਦੀ ਧਰਮਸ਼ਾਲਾ ਅਤੇ ਪਿੰਡ ਵੜਿੰਗ ਦੇ ਗੁਰੁਦਆਰਾ ਸਾਹਿਬ ਵਿਖੇ ਕਰਵਾਏ ਗਏ ਕੈਂਪਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਦਫ਼ਤਰਾਂ ਦੇ ਚੱਕਰਾਂ ਤੋਂ ਬਚਾਉਣ ਲਈ ਪਿੰਡ ਪਿੰਡ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਚ ਜਾਕੇ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ।ਉਨ੍ਹਾਂ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਲੋਕ ਕਾਫੀ ਪ੍ਰਭਾਵਿਤ ਨਜ਼ਰ ਆ ਰਹੇ ਹਨ ਅਤੇ ਵੱਡੀ ਗਿਣਤੀ ਚ ਕੈਂਪਾਂ ਵਿੱਚ ਪਹੁੰਚਕੇ ਲਾਭ ਲੈ ਰਹੇ ਹਨ।ਇਸ ਦੌਰਾਨ ਕਾਕਾ ਬਰਾੜ ਨੇ ਬਰੀਵਾਲਾ ਵਿਖੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਧਾਨਕ ਸਮਾਜ ਦੀ ਧਰਮਸ਼ਾਲਾ ਨੂੰ 1 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਸੀ ਜ਼ੋ ਕਿ ਅਗਲੇ ਹਫਤੇ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਸਮਾਜ ਦੇ ਲੋਕਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੀ ਧਰਮਸ਼ਾਲਾ ਨੂੰ ਇੱਕ ਵਧੀਆਂ ਕਰਕੇ ਬਣਾਇਆ ਜਾਵੇਗਾ ਤਾਂ ਕਿ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਪੀਏਡੀਬੀ ਦੇ ਵਾਈਸ ਚੇਅਰਮੈਨ ਸੁਖਪਾਲ ਸਿੰਘ ਸਿੱਧੂ, ਸ਼ੈਲਰ ਐਸੋਸੀਏਸ਼ਨ ਬਰੀਵਾਲਾ ਦੇ ਪ੍ਰਧਾਨ ਜਗਸੀਰ ਚਰਨਾ ਜੀ, ਕੱਚਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਜ਼ੈ ਕੁਮਾਰ ਗਰਗ, ਰਾਜ ਕੁਮਾਰ, ਜਗਦੀਸ਼ ਕੁਮਾਰ, ਇਕਬਾਲ ਸਿੰਘ ਬਰਾੜ, ਰਾਜੇਸ਼ ਗਾਂਧੀ, ਜਗਦੀਪ ਸਿੰਘ ਢਿੱਲੋਂ, ਸ਼ਮਸ਼ੇਰ ਸਿੰਘ ਵੜਿੰਗ, ਰਾਜਵਿੰਦਰ ਸਿੰਘ ਗੋਲੂ, ਰੇਸ਼ਮ ਸਿੰਘ, ਥਾਣਾ ਬਰੀਵਾਲਾ ਦੇ ਐਸਐਚਓ ਜਗਸੀਰ ਸਿੰਘ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਰਾਜੂ ਆਦਿ ਵੱਡੀ ਗਿਣਤੀ ਚ ਪਿੰਡ ਵਾਸੀ ਹਾਜ਼ਰ ਸਨ।