ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਲੋਕ ਸਭਾ ਹਲਕੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਸਰਬੋਤਮ ਮਹਿਲਾ ਸਾਂਸਦ ਐਵਾਰਡ 2023 ਮਿਲਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਹਰਸਿਮਰਤ ਕੌਰ ਬਾਦਲ ਨੂੰ ਵਧਾਈਆਂ ਦਿੱਤੀਆਂ ਹਨ ।
ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਕਿਸਾਨੀ ਸੰਘਰਸ਼ ਖ਼ਾਤਰ ਕੇਂਦਰੀ ਮੰਤਰੀ ਦੀ ਕੁਰਸੀ ਛੱਡ ਕੇ ਕਿਸਾਨਾਂ ਨਾਲ ਖੜ੍ਹਨ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਬੇਬਾਕੀ ਨਾਲ ਲੋਕ ਸਭਾ ‘ਚ ਉਜਾਗਰ ਕਰਕੇ ਸਰਕਾਰਾਂ ਤੱਕ ਆਮ ਲੋਕਾਂ ਦੀ ਆਵਾਜ਼ ਸਮੇਂ ਸਮੇਂ ਸਿਰ ਪਹੁੰਚਾਈ ਹੈ । ਜਿਸ ਕਰਕੇ ਉਹਨਾਂ ਨੂੰ ਇਹ ਐਵਾਰਡ ਮਿਲਿਆ ਹੈ ।