-ਵੱਡੀ ਗਿਣਤੀ ਵਿੱਚ ਔਰਤਾਂ ਪੁੱਜਣਗੀਆਂ : ਹਰਗੋਬਿੰਦ ਕੌਰ
ਸ੍ਰੀ ਮੁਕਤਸਰ ਸਾਹਿਬ , 28 ਫਰਵਰੀ (ਸੁਖਪਾਲ ਸਿੰਘ ਢਿੱਲੋਂ)-ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ 10 ਮਾਰਚ ਦਿਨ ਐਤਵਾਰ ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਮਨਾਈ ਜਾ ਰਹੀ ਹੈ । ਇਹ ਜਾਣਕਾਰੀ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਕਿਹਾ ਕਿ ਇਸ ਬਰਸੀ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਪਿੰਡ ਬਾਦਲ ਵਿਖੇ ਪੁੱਜਣਗੀਆਂ । ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।