ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਹਰਸਿਮਰਤ ਬਾਦਲ ਦੇ ਦਫ਼ਤਰ ਵਿਖੇ ਮੀਟਿੰਗ

BTTNEWS
0

 ਬਠਿੰਡਾ , 25 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਇਸਤਰੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅੱਜ ਬਠਿੰਡਾ ਵਿਖੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਉਹਨਾਂ ਨੇ ਇਸਤਰੀ ਅਕਾਲੀ ਦਲ ਦੀਆਂ ਬਲਾਕ ਅਤੇ ਸਰਕਲ ਪ੍ਰਧਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ ਆਪੋ ਆਪਣੇ ਖੇਤਰਾਂ ਵਿੱਚ ਬੀਬੀਆਂ ਨਾਲ ਮੀਟਿੰਗਾਂ ਕਰਕੇ ਇਕਾਈਆਂ ਬਣਾਈਆਂ ਜਾਣ ਅਤੇ ਔਰਤਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਬਾਰੇ ਦੱਸਿਆ ਜਾਵੇ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ । ਜਿਸ ਕਰਕੇ ਲੋਕ ਉਹਨਾਂ ਨਾਲ ਨਿਰਾਸ਼ ਹਨ ਅਤੇ ਅਕਾਲੀ ਦਲ ਨਾਲ ਜੁੜ ਰਹੇ ਹਨ ।

      ਇਸ ਮੌਕੇ ਚਰਨਜੀਤ ਕੌਰ, ਮਨਜੀਤ ਕੌਰ, ਬੇਅੰਤ ਕੌਰ , ਵੀਰਪਾਲ ਕੌਰ,  ਗੁਰਪ੍ਰੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ   , ਗੁਰਜੋਤ ਕੌਰ ਸੀਮਾ ਕੱਕਰ ਅਤੇ ਸਤਨਾਮ ਕੌਰ ਆਦਿ ਆਗੂ ਮੌਜੂਦ ਸਨ ।

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਹਰਸਿਮਰਤ ਬਾਦਲ ਦੇ ਦਫ਼ਤਰ ਵਿਖੇ ਮੀਟਿੰਗ


Post a Comment

0Comments

Post a Comment (0)