ਇਸਤਰੀ ਅਕਾਲੀ ਦਲ ਵੱਲੋਂ ਤਲਵੰਡੀ ਸਾਬੋ ਵਿਖੇ ਮੀਟਿੰਗਾਂ ਕਰਕੇ ਕਮੇਟੀਆਂ ਬਣਾਈਆਂ ਗਈਆਂ

BTTNEWS
0

 ਤਲਵੰਡੀ ਸਾਬੋ , 24 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਔਰਤਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਵੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ।

         ਇਸੇ ਲੜੀ ਤਹਿਤ ਅੱਜ  ਤਲਵੰਡੀ ਸਾਬੋ ਦੇ ਵਾਰਡ ਨੰਬਰ 7,10,11 ਵਿੱਚ ਬੀਬੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਕਾਈਆਂ ਬਣਾਈਆਂ ਗਈਆਂ। ਇਸੇ ਮੌਕੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ।

ਇਸਤਰੀ ਅਕਾਲੀ ਦਲ ਵੱਲੋਂ ਤਲਵੰਡੀ ਸਾਬੋ ਵਿਖੇ ਮੀਟਿੰਗਾਂ ਕਰਕੇ ਕਮੇਟੀਆਂ ਬਣਾਈਆਂ ਗਈਆਂ

 ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਤੇ ਗੁਰਜੰਟ ਕੌਰ, ਮਨਜੀਤ ਕੌਰ ਅਤੇ ਅੰਮ੍ਰਿਤਪਾਲ ਕੌਰ ਨੂੰ ਪ੍ਰਧਾਨ ਬਣਾਇਆ ਗਿਆ। ਜਦੋਂ ਕਿ ਚਰਨਜੀਤ ਕੌਰ, ਜਸਵਿੰਦਰ ਕੌਰ, ਰਾਣੀ ਕੌਰ, ਹਰਜੀਤ ਕੌਰ, ਕੁਲਵਿੰਦਰ ਕੌਰ, ਗੁਰਦਿਆਲ ਕੌਰ, ਰਮਾਦੇਵੀ, ਮਹਿੰਦਰ ਕੌਰ, ਸੇਰੋਂ ਕੌਰ, ਰਾਜ ਕੌਰ, ਜਸਵਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਗੁਰਮੀਤ ਕੌਰ, ਨਸੀਬ ਕੌਰ, ਰਾਣੀ ਕੌਰ, ਰਣਜੀਤ ਕੌਰ ਅਤੇ ਕਰਮਜੀਤ ਕੌਰ ਨੂੰ ਮੈਂਬਰ ਬਣਾਇਆ ਗਿਆ।

        ਬਾਅਦ ਵਿੱਚ ਪਿੰਡ ਗਾਟਵਾਲੀ ਵਿਖੇ ਮੀਟਿੰਗਾਂ ਕਰਕੇ ਇਕਾਈਆਂ ਬਣਾਈਆਂ ਗਈਆਂ ਅਤੇ ਇੰਦਰੋਂ, ਮਨਦੀਪ ਕੌਰ ਤੇ ਮਨਜੀਤ ਕੌਰ ਨੂੰ ਪ੍ਰਧਾਨ ਬਣਾਇਆ ਗਿਆ। ਜਦ ਕਿ ਹਰਵਿੰਦਰ ਕੌਰ, ਸੁਖਦੇਵ ਕੌਰ, ਜਸਮੇਲ ਕੌਰ, ਪ੍ਰਨੀਤ ਕੌਰ, ਰਮਨਦੀਪ ਕੌਰ, ਜਸਵਿੰਦਰ ਕੌਰ, ਜਸਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਨੂੰ ਮੈਂਬਰ ਬਣਾਇਆ ਗਿਆ।

          ਵੱਖ ਵੱਖ ਥਾਵਾਂ ਤੇ ਬੋਲਦਿਆਂ ਹਰਗੋਬਿੰਦ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਸਕੀਮਾਂ ਦਾ ਜਿਕਰ ਕੀਤਾ ਅਤੇ ਔਰਤਾਂ ਨੂੰ ਦੱਸਿਆ ਕਿ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਖੇਤਰੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਲਾਭ ਦਿੰਦੀ ਹੈ ।

       ਇਹਨਾਂ ਮੀਟਿੰਗਾਂ ਵਿੱਚ ਹਰਗੋਬਿੰਦ ਕੌਰ ਨੇ ਔਰਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਮੱਦਦ ਕੀਤੀ ਜਾਵੇ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ ।

Post a Comment

0Comments

Post a Comment (0)