Page Nav

Grid

GRID_STYLE

Grid

GRID_STYLE

Hover Effects

Classic Header

{fbt_classic_header}

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ, ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No.7035100015, WhatsApp - 9582900013 ,ਈਮੇਲ contact-us@bttnews.online

ਤਾਜਾ ਖਬਰਾਂ

latest

 ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਚੌਥੀ ਕਿਸ਼ਤ ਵਜੋਂ 4,000 ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ, ਅਤੇ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ 'ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ

  ਮੁਲਜ਼ਮ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 13,000 ਰੁਪਏ ਰਿਸ਼ਵਤ ਚੰਡੀਗੜ, 13 ਫਰਵਰੀ (BTTNEWS)-  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱ...

 ਮੁਲਜ਼ਮ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 13,000 ਰੁਪਏ ਰਿਸ਼ਵਤ

ਚੰਡੀਗੜ, 13 ਫਰਵਰੀ (BTTNEWS)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਜਿਲ੍ਹੇ ਦੇ ਥਾਣਾ ਜਲਾਲਾਬਾਦ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਸਰੂਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ, ਜਲਾਲਾਬਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਖਿਲਾਫ ਦਰਜ ਪੁਲਿਸ ਕੇਸ ਵਿੱਚ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ ਅਤੇ ਸੌਦਾ 17,000 ਰੁਪਏ ਵਿੱਚ ਤੈਅ ਹੋਇਆ ਹੈ। 

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਤੋਂ ਪਹਿਲਾਂ ਵੀ ਤਿੰਨ ਕਿਸ਼ਤਾਂ 'ਚ 10,000, 2,000 ਅਤੇ 1,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ 4,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਕਾਲ ਰਿਕਾਰਡ ਵੀ ਵਿਜੀਲੈਂਸ ਨੂੰ ਸੌਂਪੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਚੌਥੀ ਕਿਸ਼ਤ ਵਜੋਂ 4,000 ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ, ਅਤੇ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ



ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ 

ਗਲਤ ਰਿਪੋਰਟ ਤੇ ਹਲਫੀਆ ਬਿਆਨ ਦੇਣ ਵਾਲਾ ਪਟਵਾਰੀ ਤੇ ਦੋ ਕਿਸਾਨ ਗ੍ਰਿਫ਼ਤਾਰ


ਗਲਤ ਰਿਪੋਰਟ ਅਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਨਵੀਂ ਅਫਸਰ ਕਲੋਨੀ, ਪਟਿਆਲਾ ਨਿਵਾਸੀ ਪਟਵਾਰੀ, ਬਲਕਾਰ ਸਿੰਘ, ਮਾਲ ਹਲਕਾ ਹਮੀਰਗੜ੍ਹ, ਜੋ ਮੌਜੂਦਾ ਸਮੇਂ ਤਹਿਸੀਲ ਦਫ਼ਤਰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ, ਵਿਰੁੱਧ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਹਮੀਰਗੜ੍ਹ ਦੇ ਦੋ ਵਿਅਕਤੀਆਂ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤੀਜੇ ਮੁਲਜ਼ਮ ਕਿਸਾਨ ਹਰਦੇਵ ਸਿੰਘ ਵਾਸੀ ਹਮੀਰਗੜ੍ਹ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਕਿਸਾਨਾਂ ਕੋਲ 5 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਹੈ ਅਤੇ ਉਹ ਪਿਛਲੀ ਸਰਕਾਰ ਵੱਲੋਂ ਦਿੱਤੀ ਗਈ ਕਰਜ਼ਾ ਰਾਹਤ ਦਾ ਲਾਭ ਲੈਣ ਦੇ ਯੋਗ ਨਹੀਂ ਸਨ। ਇਨ੍ਹਾਂ ਮੁਲਜ਼ਮਾਂ ਨੇ ਪਟਵਾਰੀ ਨਾਲ ਮਿਲੀਭੁਗਤ ਕਰਕੇ ਲਾਭ ਲੈਣ ਲਈ ਖੇਤੀਬਾੜੀ ਵਿਭਾਗ ਕੋਲ ਫਰਜ਼ੀ ਹਲਫ਼ਨਾਮੇ ਦਾਇਰ ਕੀਤੇ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਪਟਵਾਰੀ ਨੇ ਇਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਸਬੰਧੀ ਅਸਲ ਰਿਪੋਰਟ ਪੋਰਟਲ 'ਤੇ ਅਪਲੋਡ ਨਹੀਂ ਕੀਤੀ ਸੀ ਅਤੇ ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਰਜ਼ਾ ਮੁਆਫ਼ ਕਰਵਾ ਲਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਰਾਮ ਸਿੰਘ ਨੇ 1,28,249 ਰੁਪਏ, ਸੁਰਿੰਦਰ ਸਿੰਘ ਨੇ 96,258 ਰੁਪਏ ਅਤੇ ਹਰਦੇਵ ਸਿੰਘ ਨੇ 1,77,716 ਰੁਪਏ ਦੀ ਕਰਜ਼ਾ ਰਾਹਤ ਪ੍ਰਾਪਤ ਕੀਤੀ। ਇਸ ਤਰ੍ਹਾਂ ਸਾਰੇ ਮੁਲਜ਼ਮਾਂ ਨੇ ਸਰਕਾਰੀ ਖਜ਼ਾਨੇ ਨੂੰ 4,02,222 ਰੁਪਏ ਦਾ ਨੁਕਸਾਨ ਪਹੁੰਚਾਇਆ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

No comments

Ads Place