ਸ੍ਰੀ ਮੁਕਤਸਰ ਸਾਹਿਬ , 30 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸਹਾਇਕ ਐਕਸੀਅਨ ਇੰਜੀਨੀਅਰ ਹਰਬੰਸ ਸਿੰਘ ਆਪਣੀ 36 ਸਾਲ ਦੀ ਸ਼ਾਨਦਾਰ ਸਰਕਾਰੀ ਨੌਕਰੀ ਕਰਨ ਤੋਂ ਬਾਅਦ ਬਿਜਲੀ ਬੋਰਡ ਮਹਿਕਮੇ ਤੋਂ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ । ਅੱਜ ਅਜਮੇਰ ਰਿਜੋਰਟਸ ਸ੍ਰੀ ਮੁਕਤਸਰ ਸਾਹਿਬ ਵਿਖੇ ਉਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਪੁੱਜੇ ਅਤੇ ਉਹਨਾਂ ਨੇ ਹਰਬੰਸ ਸਿੰਘ ਨੂੰ ਸਨਮਾਨਿਤ ਕੀਤਾ । ਇਸ ਮੌਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ , ਇਸਤਰੀ ਅਕਾਲੀ ਦਲ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਚੱਕ ਬੀੜ ਸਰਕਾਰ ਅਤੇ ਹੋਰ ਪਤਵੰਤੇ ਮੌਜੂਦ ਸਨ ।