ਬੀਟੀਟੀ ਨਿਊਜ਼ 'ਤੇ ਤੁਹਾਡਾ ਹਾਰਦਿਕ ਸਵਾਗਤ ਹੈ, ਅਦਾਰਾ BTTNews ਹੈ ਤੁਹਾਡਾ ਆਪਣਾ, ਤੁਸੀ ਕੋਈ ਵੀ ਅਪਣੇ ਇਲਾਕੇ ਦੀਆਂ ਖਬਰਾਂ 'ਤੇ ਇਸ਼ਤਿਹਾਰ ਸਾਨੂੰ ਭੇਜ ਸਕਦੇ ਹੋ ਵਧੇਰੀ ਜਾਣਕਾਰੀ ਲਈ ਸੰਪਰਕ ਕਰੋ Mobile No. 7035100015, WhatsApp - 9582900013 ,ਈਮੇਲ contact-us@bttnews.online

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫਰੀਦਕੋਟ ਦੀ ਕੀਤੀ ਗਈ ਚੋਣ

 -ਸਰਬਸੰਮਤੀ ਨਾਲ ਸ਼ਰਨਜੀਤ ਕੌਰ ਨੂੰ ਬਣਾਇਆ ਗਿਆ ਬਲਾਕ ਪ੍ਰਧਾਨ -

ਫਰੀਦਕੋਟ , 2 ਮਾਰਚ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫਰੀਦਕੋਟ ਦੀ ਮੀਟਿੰਗ ਅੱਜ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਦੌਰਾਨ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ  ਵਿਸ਼ੇਸ਼ ਤੌਰ ਤੇ ਪਹੁੰਚੀ  ।

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫਰੀਦਕੋਟ ਦੀ ਕੀਤੀ ਗਈ ਚੋਣ

 ਮੀਟਿੰਗ ਦੌਰਾਨ ਸਰਬਸੰਮਤੀ ਨਾਲ ਬਲਾਕ ਫਰੀਦਕੋਟ ਦੀ ਚੋਣ ਕਰਵਾ ਕੇ ਸ਼ਰਨਜੀਤ ਕੌਰ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ । ਜਦੋਂ ਕਿ ਸਰਬਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ , ਰਾਜਵਿੰਦਰ ਕੌਰ ਨੂੰ ਮੀਤ ਪ੍ਰਧਾਨ , ਹਰਜੀਤ ਕੌਰ ਨੂੰ ਜਨਰਲ ਸਕੱਤਰ , ਸ਼ਾਂਤੀ ਦੇਵੀ ਨੂੰ ਸਹਾਇਕ ਸਕੱਤਰ , ਡਿੰਪਲ ਨੂੰ ਕੈਸ਼ੀਅਰ , ਬਿੰਦਰ ਕੌਰ ਤੇ ਸੁਖਵੀਰ ਕੌਰ ਨੂੰ ਸਹਾਇਕ ਖਜਾਨਚੀ ਬਣਾਇਆ ਗਿਆ । ਨਵਲੀਨ ਕੌਰ ਨੂੰ ਪ੍ਰਚਾਰ ਸਕੱਤਰ ਅਤੇ ਕਮਲਪ੍ਰੀਤ ਕੌਰ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ । ਖੁਸ਼ਪਾਲ ਕੌਰ , ਬਲਦੇਵ ਕੌਰ , ਰਾਜਵੀਰ ਕੌਰ , ਅਮਨਦੀਪ ਕੌਰ ਅਤੇ ਪਰਮਜੀਤ ਕੌਰ ਨੂੰ ਮੈਂਬਰ ਬਣਾਇਆ ਗਿਆ । 

          ਇਸ ਮੌਕੇ ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ 5 ਮਾਰਚ ਨੂੰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ ਤੇ ਜ਼ਿਲਾ ਫਰੀਦਕੋਟ ਵਿਚੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ।  ਉਹਨਾਂ ਕਿਹਾ ਕਿ ਉਹ ਜਥੇਬੰਦੀ ਦੇ ਹਰ ਸੰਘਰਸ਼ ਵਿੱਚ ਡਟ ਕੇ ਖੜਨਗੀਆਂ ।

Post a Comment

0 Comments
* Please Don't Spam Here. All the Comments are Reviewed by Admin.

Top Post Ad

Below Post AdContact Us