ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਅੰਮ੍ਰਿਤਸਰ ਦੀ ਮੀਟਿੰਗ ਹੋਈ

BTTNEWS
0

 -ਆਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਲੱਖਾਂ ਬੱਚੇ ਵਾਪਸ ਕੀਤੇ ਜਾਣ , ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਦਿੱਤਿਆਂ ਜਾਣ ਤਨਖਾਹਾਂ - ਹਰਗੋਬਿੰਦ ਕੌਰ 

ਅੰਮ੍ਰਿਤਸਰ , 19 ਮਾਰਚ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਵਿਖੇ ਹੋਈ । ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । 

   

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਅੰਮ੍ਰਿਤਸਰ ਦੀ ਮੀਟਿੰਗ ਹੋਈ

  ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਮੰਗ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ ਦੇ ਜਿੰਨਾਂ ਛੋਟੇ ਬੱਚਿਆਂ ਨੂੰ ਸਾਲ 2017 ਦੌਰਾਨ ਆਂਗਣਵਾੜੀ ਸੈਂਟਰਾਂ ਤੋਂ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਿਆ ਸੀ ਉਹਨਾਂ ਬੱਚਿਆਂ ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜਿਆ ਜਾਵੇ । 

ਉਹਨਾਂ ਕਿਹਾ ਕਿ ਐਨਾ ਲੰਮਾ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਇਹਨਾਂ ਬੱਚਿਆਂ ਨੂੰ ਅਜੇ ਤੱਕ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਨਹੀਂ ਭੇਜਿਆ ਗਿਆ । ਉਹਨਾਂ ਕਿਹਾ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਤਿੰਨ ਸਾਲ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾਵੇਗਾ ਅਤੇ ਇਹ ਬੱਚੇ ਸਕੂਲਾਂ ਵਿੱਚ ਦਾਖਲ ਕੀਤੇ ਜਾ ਰਹੇ ਹਨ। ਜਿਸ ਦਾ ਜਥੇਬੰਦੀ ਸਖਤ ਵਿਰੋਧ ਕਰਦੀ ਹੈ । 

       ਉਹਨਾਂ ਇਹ ਵੀ ਮੰਗ ਕੀਤੀ  ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਬਣਦਾ ਗਰੇਡ ਦਿੱਤਾ ਜਾਵੇ ।   

           ਉਹਨਾਂ ਕਿਹਾ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ । ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਛੇ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ । ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ । 

   ਇਸ ਮੀਟਿੰਗ ਦੌਰਾਨ ਸੰਤੋਸ਼ ਕੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ।

          ਇਸ ਮੌਕੇ ਦਲਜਿੰਦਰ ਕੌਰ ਉਦੋਂ ਨੰਗਲ , ਸੰਤੋਸ਼ ਕੌਰ ਵੇਰਕਾ , ਹਰਜਿੰਦਰ ਕੌਰ ਅਜਨਾਲਾ , ਜਸਬੀਰ ਕੌਰ ਮਜੀਠਾ , ਸੁਖਵਿੰਦਰ ਕੌਰ , ਹਰਮੀਤ ਕੌਰ , ਜਸਵੀਰ ਕੌਰ ਚੋਗਾਵਾਂ ਅਤੇ ਸ਼ਮਾ ਰਾਣੀ ਅਟਾਰੀ ਆਦਿ ਆਗੂ ਮੌਜੂਦ ਸਨ । 

Post a Comment

0Comments

Post a Comment (0)