ਲੰਬੀ/ਸ੍ਰੀ ਮੁਕਤਸਰ ਸਾਹਿਬ , 3 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਹਲਕਾ ਲੰਬੀ ਦੀਆਂ ਸਰਕਲ ਪ੍ਰਧਾਨਾਂ ਦੀ ਮੀਟਿੰਗ ਪਿੰਡ ਬਾਦਲ ਵਿਖੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ।
ਜਿਸ ਦੌਰਾਨ ਕੌਮਾਤਰੀ ਇਸਤਰੀ ਦਿਵਸ ਮੌਕੇ 8 ਮਾਰਚ ਨੂੰ ਬਠਿੰਡਾ ਵਿਖੇ ਇਸਤਰੀ ਅਕਾਲੀ ਦਲ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਅਤੇ 10 ਮਾਰਚ ਨੂੰ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਮਨਾਈ ਜਾ ਰਹੀ ਬਰਸੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।
ਜਿਸ ਦੌਰਾਨ ਸਰਕਲ ਪ੍ਰਧਾਨਾਂ ਨੇਂ ਵਿਸ਼ਵਾਸ ਦਿਵਾਇਆ ਕਿ ਇਹਨਾਂ ਦੋਵਾਂ ਪ੍ਰੋਗਰਾਮਾਂ ਵਿੱਚ ਲੰਬੀ ਵਿਧਾਨ ਸਭਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਪੁੱਜਣਗੀਆਂ ।
ਮੀਟਿੰਗ ਵਿੱਚ ਬੋਲਦਿਆ ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਜੋ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਖੜਦੀ ਹੈ ਤੇ ਉਹਨਾਂ ਦਾ ਭਲਾ ਸੋਚਦੀ ਹੈ । ਜਦੋਂ ਕਿ ਆਮ ਆਦਮੀ ਪਾਰਟੀ , ਕਾਂਗਰਸ ਅਤੇ ਹੋਰਨਾਂ ਪਾਰਟੀਆਂ ਨੇ ਪੰਜਾਬ ਲਈ ਕੱਖ ਨਹੀ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਨੂੰ ਚਾਹੁੰਦੇ ਹਨ ।
.jpg)
Post a Comment