ਬਲਵਿੰਦਰ ਕੌਰ 'ਇਸਤਰੀ ਅਕਾਲੀ ਦਲ' ਦੀ ਬਠਿੰਡਾ ਸ਼ਹਿਰੀ ਪ੍ਰਧਾਨ ਨਿਯੁਕਤ

BTTNEWS
0

 -ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਕੀਤੀ ਗਈ ਨਿਯੁਕਤੀ

ਬਠਿੰਡਾ , 14 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਵਿਖੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿੱਚ ਮੀਟਿੰਗ ਕਰਕੇ ਉਹਨਾਂ ਨੇ ਬਲਵਿੰਦਰ ਕੌਰ ਨੂੰ ਇਸਤਰੀ ਅਕਾਲੀ ਦਲ ਬਠਿੰਡਾ ਸ਼ਹਿਰ ਦੀ ਪ੍ਰਧਾਨ ਨਿਯੁਕਤ ਕੀਤਾ । ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਬੀਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉਹਨਾਂ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ ।
      ਬਲਵਿੰਦਰ ਕੌਰ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲਈ ਪੂਰੀ ਇਮਾਨਦਾਰੀ ਅਤੇ ਜ਼ੁੰਮੇਵਾਰੀ ਨਾਲ ਮਿਹਨਤ ਕਰਨਗੇ । 
       ਇਸ ਮੌਕੇ ਹਲਕਾ ਬਠਿੰਡਾ ਦੇ ਇੰਚਾਰਜ ਇਕਬਾਲ ਸਿੰਘ ਬੱਬਲੀ ਢਿੱਲੋਂ , ਇਸਤਰੀ ਅਕਾਲੀ ਦਲ ਜ਼ਿਲਾ ਬਠਿੰਡਾ ਦੀ ਪ੍ਰਧਾਨ ਚਰਨਜੀਤ ਕੌਰ , ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਜੋਗਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਮੌਜੂਦ ਸਨ।

ਬਲਵਿੰਦਰ ਕੌਰ 'ਇਸਤਰੀ ਅਕਾਲੀ ਦਲ' ਦੀ ਬਠਿੰਡਾ ਸ਼ਹਿਰੀ ਪ੍ਰਧਾਨ ਨਿਯੁਕਤ
ਇਸਤਰੀ ਅਕਾਲੀ ਦਲ ਦੀ ਬਠਿੰਡਾ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਬਠਿੰਡਾ ਸ਼ਹਿਰ ਦੀ ਨਵਨਿਯੁਕਤ ਕੀਤੀ ਗਈ ਪ੍ਰਧਾਨ ਬਲਵਿੰਦਰ ਕੌਰ ਅਤੇ ਹੋਰ ਆਗੂਆਂ ਨਾਲ


Post a Comment

0Comments

Post a Comment (0)