ਇਸਤਰੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦਾ ਕੀਤਾ ਗਿਆ ਜੋਰਦਾਰ ਸਵਾਗਤ

BTTNEWS
1

- ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੈਕੜੇ ਬੀਬੀਆਂ ਨੇ ਕੀਤੀ ਸ਼ਮੂਲੀਅਤ -

 ਸ੍ਰੀ ਮੁਕਤਸਰ ਸਾਹਿਬ , 12 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਬਚਾਓ ਯਾਤਰਾ ਅੱਜ  ਵਿਧਾਨ ਸਭਾ ਹਲਕੇ ਸ੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਭੁੱਲਰ ਤੋਂ ਦਾਖਲ ਹੋਈ । 

 

ਇਸਤਰੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦਾ ਕੀਤਾ ਗਿਆ ਜੋਰਦਾਰ ਸਵਾਗਤ

    ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ ਬਾਈਪਾਸ ਤੇ ਪ੍ਰੀਤ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਬਚਾਓ ਯਾਤਰਾ ਦਾ ਜੋਰਦਾਰ ਸਵਾਗਤ ਕੀਤਾ ਗਿਆ ਤੇ ਫੁੱਲਾਂ ਦੀ ਵਰਖਾ ਕੀਤੀ ਗਈ । ਸੈਂਕੜਿਆਂ ਦੀ ਗਿਣਤੀ ਵਿੱਚ ਔਰਤਾਂ ਇਸ ਸਮੇਂ ਮੌਜੂਦ ਸਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਨਾਹਰੇ ਲਗਾ ਰਹੀਆਂ ਸਨ ।‌

       ਇਸ ਮੌਕੇ ਸੁਖਬੀਰ ਸਿੰਘ ਬਾਦਲ ਔਰਤਾਂ ਨੂੰ ਮਿਲੇ ਤੇ ਉਹਨਾਂ ਨਾਲ ਗੱਲਬਾਤ ਕੀਤੀ । ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਔਰਤਾਂ ਨੂੰ ਹਰ ਤਰ੍ਹਾਂ ਦੇ ਲਾਭ ਦਿੱਤੇ ਜਾਣਗੇ ਅਤੇ ਜੋ ਭਲਾਈ ਸਕੀਮਾਂ ਕਾਂਗਰਸ ਜਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੰਦ ਕੀਤੀਆਂ ਹਨ ਉਹਨਾਂ ਨੂੰ ਮੁੜਦੇ ਚਾਲੂ ਕੀਤਾ ਜਾਵੇਗਾ ।

        ਇਸਤਰੀ ਅਕਾਲੀ ਦਲ ਦੀ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਲੋਈ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਔਰਤਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਮੰਗ ਪੱਤਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸੀਵਰੇਜ ਦੀ ਸਮੱਸਿਆ ਹੱਲ ਕੀਤੀ ਜਾਵੇਗੀ ਤੇ ਹੋਰ ਵੀ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾਵੇਗਾ । 

       ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਹੁਣ ਜਾਗਰੂਕ ਹੋ ਚੁੱਕੀਆਂ ਹਨ ਤੇ ਹੁਣ ਉਹ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਚਾਲਾਂ ਵਿੱਚ ਨਹੀਂ ਆਉਣਗੀਆਂ । ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਬੀਬੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ ਤੇ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ । 

      ਇਸ ਮੌਕੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਚੱਕ ਬੀੜ ਸਰਕਾਰ , ਵੀਰਪਾਲ ਕੌਰ ਚੱਕ ਕਾਲਾ ਸਿੰਘ ਵਾਲਾ , ਕਿਰਨਪਾਲ ਕੌਰ , ਕਿਰਨਜੀਤ ਕੌਰ , ਗੁਰਜੀਤ ਕੌਰ ਥਾਂਦੇਵਾਲਾ ,  , ਸੁਖਜਿੰਦਰ ਕੌਰ ਚੱਕ ਗਾਂਧਾ ਸਿੰਘ ਵਾਲਾ , ਰੁਪਿੰਦਰ ਕੌਰ ਕੋਟਲੀ ਸੰਘਰ , ਕਰਮਜੀਤ ਕੌਰ ਮੁਕਤਸਰ , ਰੇਸ਼ਮ ਕੌਰ ਮੁਕਤਸਰ , ਕਸ਼ਮੀਰ ਕੌਰ ਮੁਕਤਸਰ , ਮਨਜੀਤ ਕੌਰ ਉਦੇਕਰਨ , ਰਾਜਪਾਲ ਕੌਰ ਚੜੇਵਾਨ , ਲਵਪ੍ਰੀਤ ਕੌਰ ਚੱਕ ਰਾਮ ਨਗਰ , ਸੁਖਜੀਤ ਕੌਰ ਹਰਾਜ , ਮਨਪ੍ਰੀਤ ਕੌਰ ਸੰਗੂਧੌਣ , ਗੁਰਮੇਲ ਕੌਰ ਸੰਗੂਧੌਣ ,ਰੁਪਿੰਦਰ ਮਾਲਾ ਝਬੇਲਵਾਲੀ ਆਦਿ ਆਗੂ ਮੌਜੂਦ ਸਨ ।

Post a Comment

1Comments

Post a Comment