ਹਰਗੋਬਿੰਦ ਕੌਰ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਦਾ ਹੋਇਆ ਵੱਡਾ ਇਕੱਠ
ਸ੍ਰੀ ਮੁਕਤਸਰ ਸਾਹਿਬ , 10 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸਵ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਅੱਜ ਪਿੰਡ ਬਾਦਲ ਵਿਖੇ ਮਨਾਈ ਗਈ । ਜਿਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥੇ ਨੇ ਕੀਰਤਨ ਕੀਤਾ ।
ਇਸ ਮੌਕੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਬੀਬੀਆਂ ਦਾ ਵੱਡਾ ਇਕੱਠ ਹੋਇਆ । ਹਰਗੋਬਿੰਦ ਕੌਰ ਨੇ ਕਿਹਾ ਕਿ ਸਵ ਪ੍ਰਕਾਸ਼ ਸਿੰਘ ਬਾਦਲ ਦੀ ਅਜਿਹੇ ਇਨਸਾਨ ਸਨ ਜਿੰਨਾ ਨੇ ਹਮੇਸ਼ਾਂ ਪੰਜਾਬ ਦੇ ਭਲੇ ਦੀ ਗੱਲ ਕੀਤੀ ਤੇ ਆਪਣੇ ਰਾਜ ਭਾਗ ਸਮੇਂ ਹਰੇਕ ਵਰਗ ਦੇ ਲੋਕਾਂ ਨੂੰ ਲਾਭ ਦਿੱਤਾ ।
ਇਸ ਮੌਕੇ ਮਨਜੀਤ ਕੌਰ ਬਲਾਕ ਪ੍ਰਧਾਨ ਲੰਬੀ, ਵੀਰਪਾਲ ਕੌਰ, ਜਸਵੀਰ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਸੀਮਾ ਕੱਕਰ, ਸਤਨਾਮ ਕੌਰ, ਸਤਵਿੰਦਰ ਕੌਰ, ਬੇਅੰਤ ਕੌਰ ਤੇ ਮਨਦੀਪ ਕੌਰ ਆਦਿ ਆਗੂ ਮੌਜੂਦ ਸਨ ।