ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬੀਬੀਆਂ ਨੇ ਕੀਤਾ ਸਵਾਗਤ
ਮਲੋਟ , 15 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਦੁਪਹਿਰ ਵੇਲੇ ਮਲੋਟ ਵਿਖੇ ਪੁੱਜੀ ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਪੰਜਾਬ ਬਚਾਓ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ । ਉਹਨਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਵੱਡੀ ਗਿਣਤੀ ਵਿੱਚ ਬੀਬੀਆਂ ਮੌਜੂਦ ਸਨ । ਸੁਖਬੀਰ ਸਿੰਘ ਬਾਦਲ ਨੇ ਹਰਗੋਬਿੰਦ ਕੌਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਤੇ ਉਹਨਾਂ ਨੂੰ ਇਸਤਰੀ ਅਕਾਲੀ ਦਲ ਤੇ ਬੜਾ ਮਾਣ ਹੈ । ਹਰ ਥਾਂ ਬੀਬੀਆਂ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਹਨ ।
ਹਰਗੋਬਿੰਦ ਕੌਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਪਤਾ ਲੱਗ ਚੁੱਕਾ ਹੈ ਕਿ ਉਹਨਾਂ ਦੇ ਹਿੱਤਾਂ ਬਾਰੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੋਚ ਸਕਦਾ ਹੈ ਤੇ ਜੋ ਕਿਹਾ ਜਾਂਦਾ ਹੈ ਉਹ ਹੁੰਦਾ ਹੈ । ਜਦੋਂ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਤਾਂ ਵੋਟਰਾਂ ਨੂੰ ਗੁੰਮਰਾਹ ਕਰਨ ਵਾਲੀਆਂ ਪਾਰਟੀਆਂ ਹਨ ।
ਇਸ ਮੌਕੇ ਕਿਰਨਪਾਲ ਕੌਰ ਮਹਾਂਬੱਧਰ , , ਸੁਖਜਿੰਦਰ ਕੌਰ ਮਹਾਂਬੱਧਰ , ਅਮਰਜੀਤ ਕੌਰ , ਵੀਰੋ ਕੌਰ , ਮਨਜੀਤ ਕੌਰ , , ਮਨਦੀਪ ਕੌਰ , ਚਰਨਜੀਤ ਕੌਰ , ਬਲਜਿੰਦਰ ਕੌਰ , ਬਲਜੀਤ ਕੌਰ , ਵੀਰਪਾਲ ਕੌਰ ਅਤੇ ਦੀਪੋ ਬਾਈ ਆਦਿ ਮੌਜੂਦ ਸਨ ।