ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਵੱਡੀ ਜਿੱਤ: ਹਰਗੋਬਿੰਦ ਕੌਰ

BTTNEWS
0

 ਬਠਿੰਡਾ , 9 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਬਠਿੰਡਾ ਵਿਖੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਬਠਿੰਡਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ।

ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਵੱਡੀ ਜਿੱਤ: ਹਰਗੋਬਿੰਦ ਕੌਰ

 ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਵੱਡੀ ਗਿਣਤੀ ਵਿੱਚ ਔਰਤਾਂ ਨੇ ਇਸ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ।

       ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਨਿਰਾਸ਼ ਹੋ ਚੁੱਕੇ ਹਨ । ਜਿਸ ਕਰਕੇ ਲੋਕ ਖਾਸ ਕਰਕੇ ਔਰਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ । ਹਰਗੋਬਿੰਦ ਕੌਰ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ ।

      ਇਸ ਮੀਟਿੰਗ ਵਿੱਚ ਗੁਰਜੋਤ ਕੌਰ  ,ਪਰਮਿੰਦਰ ਕੌਰ ,ਸਤਵਿੰਦਰ ਕੌਰ , ਹਰਦੀਪ ਕੌਰ ,ਮਨਜਿੰਦਰ ਕੌਰ , ਗੁਰਪ੍ਰੀਤ ਕੌਰ , ਸਾਗਰਿਕਾ ਜਸਵਿੰਦਰ ਕੌਰ ,ਸੰਦੀਪ ਕੌਰ ਅਤੇ ਸ਼ਰਨਜੀਤ ਕੌਰ ਆਦਿ ਮੌਜੂਦ ਸਨ ।

Post a Comment

0Comments

Post a Comment (0)