Breaking

ਔਰਤਾਂ ਨੂੰ 24 ਹਜਾਰ ਰੁਪਿਆ ਬਕਾਏ ਸਮੇਤ ਹਜ਼ਾਰ ਰੁਪਏ ਦੀ ਰਾਸ਼ੀ ਹਰ ਮਹੀਨੇ ਦੇਣੀ ਯਕੀਨੀ ਬਣਾਈ ਜਾਵੇ: ਹਰਗੋਬਿੰਦ ਕੌਰ

 -ਇਸਤਰੀ ਅਕਾਲੀ ਦਲ ਵੱਲੋਂ ਮਾਨਸਾ ਵਿਖੇ 17 ਮਾਰਚ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ -

ਮਾਨਸਾ , 15 ਮਾਰਚ (ਸੁਖਪਾਲ ਸਿੰਘ ਢਿੱਲੋਂ)-  ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ 17 ਮਾਰਚ ਦਿਨ ਐਤਵਾਰ ਨੂੰ ਮਾਨਸਾ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਉਪਰੋਕਤ ਜਾਣਕਾਰੀ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ ।

ਔਰਤਾਂ ਨੂੰ 24 ਹਜਾਰ ਰੁਪਿਆ ਬਕਾਏ ਸਮੇਤ ਹਜ਼ਾਰ ਰੁਪਏ ਦੀ ਰਾਸ਼ੀ ਹਰ ਮਹੀਨੇ ਦੇਣੀ ਯਕੀਨੀ ਬਣਾਈ ਜਾਵੇ: ਹਰਗੋਬਿੰਦ ਕੌਰ

ਉਹਨਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਇਸ ਰੋਸ ਪ੍ਰਦਰਸ਼ਨ ਦੌਰਾਨ ਸ਼ਮੂਲੀਅਤ ਕਰਨਗੀਆਂ । ਇਹ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਨਾ ਦੇਣ , ਗਰੀਬਾਂ ਨੂੰ ਹਜ਼ਾਰਾਂ ਰੁਪਏ ਆ ਰਹੇ ਬਿਜਲੀ ਦੇ ਬਿੱਲਾਂ , ਕੱਟੇ ਗਏ ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ ।

          ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਲਾਰਿਆਂ ਵਾਲੀ ਪਾਰਟੀ ਹੈ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ । ਜਿਸ ਕਰਕੇ ਲੋਕ ਆਪਣੇ ਆਪ ਨੂੰ ਲੁੱਟੇ ਹੋਏ ਮਹਿਸੂਸ ਕਰ ਰਹੇ ਹਨ । ਪਰ ਹੁਣ ਲੋਕ ਆਮ ਆਦਮੀ ਪਾਰਟੀ ਦੀਆਂ ਚਾਲਾਂ ਵਿੱਚ ਨਹੀਂ ਆਉਂਦੇ । 

           ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਦੇ ਨਾਲ ਵਾਅਦਾ ਕੀਤਾ ਕਿ ਸਾਡੀ ਸਰਕਾਰ ਆਉਣ ਤੇ ਅਸੀਂ ਹਰ ਔਰਤ ਨੂੰ ਹਜਾਰ ਹਜਾਰ ਰੁਪਏ ਪ੍ਰਤੀ ਮਹੀਨਾ ਦੇਵਾਂਗੇ ਪ੍ਰੰਤੂ 24 ਮਹੀਨੇ ਬੀਤ ਗਏ ਹਨ ਔਰਤਾਂ ਨੂੰ ਇੱਕ ਰੁਪਿਆ ਵੀ ਨਹੀਂ ਦਿੱਤਾ ਗਿਆ । ਉਹਨਾਂ ਕਿਹਾ ਕਿ ਔਰਤਾਂ ਨੂੰ 24 ਹਜਾਰ ਰੁਪਿਆ ਬਕਾਏ ਸਮੇਤ ਹਜ਼ਾਰ ਰੁਪਏ ਦੀ ਰਾਸ਼ੀ ਹਰ ਮਹੀਨੇ ਦੇਣੀ ਯਕੀਨੀ ਬਣਾਈ ਜਾਵੇ । ਉਹਨਾਂ ਕਿਹਾ ਸਰਕਾਰ ਵੱਲੋਂ ਲੱਖਾਂ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ  , ਪਿਛਲੇਂ ਛੇ ਸੱਤ ਸਾਲ ਦੇ ਸਮੇਂ ਤੋਂ ਨਵੇਂ ਜੀਆਂ ਨੂੰ ਰਾਸ਼ਨ ਕਾਰਡ ਵਿੱਚ ਐਡ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਨਵੇਂ ਰਾਸ਼ਨ ਕਾਰਡ ਬਣਾਏ ਜਾ ਰਹੇ ਹਨ । ਰਾਸ਼ਨ ਵੀ ਪੂਰਾ ਨਹੀਂ ਦਿੱਤਾ ਜਾ ਰਿਹਾ। ਕੱਟੇ ਗਏ  ਰਾਸ਼ਨ ਕਾਰਡ ਤੁਰੰਤ ਚਾਲੂ ਕੀਤੇ ਜਾਣ , ਨਵੇਂ ਜੀਆਂ ਨੂੰ ਰਾਸ਼ਨ ਕਾਰਡ ਵਿੱਚ ਐਡ ਕੀਤਾ ਜਾਵੇ ਨਵੇਂ ਰਾਸ਼ਨ ਕਾਰਡ ਬਣਾਏ ਜਾਣ ਅਤੇ  ਰਾਸ਼ਨ ਵਿੱਚ ਦਾਲ ਅਤੇ ਕਣਕ ਪੂਰੀ ਮਾਤਰਾ ਵਿੱਚ ਦਿੱਤੇ ਜਾਣ। 

      ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਪ੍ਰੰਤੂ ਖਾਸ ਕਰਕੇ ਗਰੀਬ ਵਰਗ ਦੇ ਬਿਲ ਹਜ਼ਾਰਾਂ ਤੋਂ ਲੈ ਕੇ ਲੱਖਾਂ ਰੁਪਏ ਵਿੱਚ ਹਨ । ਇਹਨਾਂ ਗਰੀਬ ਲੋਕਾਂ ਦੇ ਬਿੱਲ ਤੁਰੰਤ ਮਾਫ ਕੀਤੇ ਜਾਣ ਅਤੇ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹਨਾਂ ਨੂੰ ਇਹ ਬਿਲ ਕਿਉਂ ਆ ਰਹੇ ਹਨ। ਇਸੇ ਤਰ੍ਹਾਂ ਲੋੜਵੰਦ ਗਰੀਬ ਪਰਿਵਾਰਾਂ ਨੂੰ ਦੀਆਂ ਲੜਕੀਆਂ ਨੂੰ ਦਿੱਤੀ ਜਾ ਰਹੀ ਸ਼ਗਨ ਸਕੀਮ ਪਿਛਲੇ ਛੇ ਸਾਲਾਂ ਤੋਂ ਬੰਦ ਪਈ ਹੈ । ਲੜਕੀਆਂ ਨੂੰ ਸ਼ਗਨ ਨਹੀਂ ਮਿਲ ਰਿਹਾ ਇਹ ਸ਼ਗਨ ਸਕੀਮ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਗਰੀਬ ਘਰਾਂ ਦੇ ਬੱਚਿਆਂ ਨੂੰ ਖਾਸ ਕਰਕੇ ਲੜਕੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫੇ ਪਿਛਲੇਂ ਸਮੇਂ ਤੋਂ ਬੰਦ ਹਨ ।

Post a Comment

Previous Post Next Post