ਆਂਗਣਵਾੜੀ ਯੂਨੀਅਨ ਨੇ ਬਠਿੰਡਾ ਵਿਖੇ 'MLA ਜਗਰੂਪ ਗਿੱਲ' ਦੇ ਬੂਹੇ ਅੱਗੇ ਕੀਤਾ ਰੋਸ ਪ੍ਰਦਰਸ਼ਨ

BTTNEWS
By -
0

 - 14 ਮਹੀਨਿਆਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਹੀਂ ਮਿਲੀਆਂ ਤਨਖਾਹਾਂ : ਹਰਗੋਬਿੰਦ ਕੌਰ

ਬਠਿੰਡਾ , 4 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਬੂਹੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ ।    

ਆਂਗਣਵਾੜੀ ਯੂਨੀਅਨ ਨੇ ਬਠਿੰਡਾ ਵਿਖੇ 'MLA ਜਗਰੂਪ ਗਿੱਲ' ਦੇ ਬੂਹੇ ਅੱਗੇ ਕੀਤਾ ਰੋਸ ਪ੍ਰਦਰਸ਼ਨ

    ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਇਸ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ 14 ਮਹੀਨਿਆਂ ਤੋਂ ਪੰਜਾਬ ਸਰਕਾਰ ਨੇ ਤਨਖਾਹਾਂ ਨਹੀਂ ਦਿੱਤੀਆਂ । ਜਿਸ ਕਰਕੇ ਇਹ ਵਰਕਰਾਂ ਤੇ ਹੈਲਪਰਾਂ ਬੇਹੱਦ ਦੁੱਖੀ ਹਨ । ਇਸੇ ਤਰ੍ਹਾਂ ਹੋਰ ਬਲਾਕਾਂ ਦੀਆਂ ਵਰਕਰਾਂ ਤੇ ਹੈਲਪਰਾਂ ਵੀ ਹਨ ਜੋ ਤਨਖਾਹਾਂ ਨੂੰ ਉਡੀਕ ਰਹੀਆਂ ਹਨ ।

        ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਿਹਾ ਤਾਂ ਇਹ ਸੀ ਕਿ ਜੇਕਰ ਉਹਨਾਂ ਦੀ ਸਰਕਾਰ ਆਈ ਤਾਂ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਤਨਖਾਹਾਂ ਦੁੱਗਣੀਆਂ ਕਰ ਦਿੱਤੀਆਂ ਜਾਣਗੀਆਂ । ਪਰ ਇਥੇ ਤਾਂ ਪਹਿਲਾਂ ਮਿਲਦੀ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ । ਉਹਨਾਂ ਇਹ ਵੀ ਕਿਹਾ ਕਿ ਕਿਹਾ ਤਾਂ ਇਹ ਵੀ ਗਿਆ ਸੀ ਕਿ ਉਹਨਾਂ ਦੀ ਸਰਕਾਰ ਆਉਣ ਤੇ ਧਰਨੇ ਮੁਜ਼ਾਹਰੇ ਨਹੀਂ ਲੱਗਣ ਦਿੱਤੇ ਜਾਣਗੇ ਤੇ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ । ਪਰ ਹੋ ਉਲਟਾ ਰਿਹਾ ਹੈ । 

       ਇਸ ਮੌਕੇ ਯੂਨੀਅਨ ਦੀਆਂ ਆਗੂਆਂ ਨੇ ਵਿਧਾਇਕ ਦੀ ਗੈਰਹਾਜ਼ਰੀ ਵਿੱਚ ਉਹਨਾਂ ਦੇ ਪੀ ਏ ਨੂੰ ਮੰਗ ਪੱਤਰ ਦਿੱਤਾ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤੇ ਤਨਖਾਹਾਂ ਨਾ ਮਿਲੀਆਂ ਤਾਂ ਸੰਘਰਸ਼ ਵੱਡੇ ਪੱਧਰ ਤੇ ਕੀਤਾ ਜਾਵੇਗਾ ।

      ਇਸ ਮੌਕੇ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਗੋਨੇਆਣਾ, ਬਲਾਕ ਪ੍ਰਧਾਨ ਦਿਹਾਤੀ ਅੰਮ੍ਰਿਤਪਾਲ ਕੌਰ ਬੱਲੂਆਣਾ, ਬਲਾਕ ਪ੍ਰਧਾਨ ਸ਼ਹਿਰੀ ਜਸਬੀਰ ਕੌਰ ਬਠਿੰਡਾ, ਸੋਮਾ ਰਾਣੀ ਬਠਿੰਡਾ,ਮਨਪ੍ਰੀਤ ਕੌਰ ਸਿਵੀਆ,ਬਲਬੀਰ ਸੈਣੀ ਭੋਖੜਾ,ਰੇਖਾ ਰਾਣੀ ਜੀਦਾ, ਕੁਲਦੀਪ ਕੌਰ ਝੂੰਬਾ, ਕੁਲਦੀਪ ਕੌਰ ਅਕਲੀਆ,ਸੁਨੈਨਾ ਗੋਨੇਆਣਾ, ਰਣਜੀਤ ਕੌਰ ਨਰੂਆਨਾ ਸਤਵੀਰ ਕੌਰ ਬਠਿੰਡਾ, ਵੀਰਪਾਲ ਕੌਰ , ਸੁਖਦੇਵ ਕੌਰ ਬਠਿੰਡਾ, ਮਨਪ੍ਰੀਤ ਕੌਰ , ਗੁਰਚਰਨ ਕੌਰ ਬਠਿੰਡਾ, ਰੁਪਿੰਦਰ ਕੌਰ ਬਠਿੰਡਾ,ਦਰਸ਼ਨਾਂ ਕੌਰ, ਬਠਿੰਡਾ, ਪਰਮਰਾਜ ਬਠਿੰਡਾ ਆਦਿ ਆਗੂ ਮੌਜੂਦ ਸਨ ।

Post a Comment

0Comments

Post a Comment (0)