ਸ੍ਰੀ ਮੁਕਤਸਰ ਸਾਹਿਬ , 10 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)-ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਆਂਗਣਵਾੜੀ ਵਰਕਰ ਰਣਜੀਤ ਕੌਰ ਦੀ ਸੱਸ ਮਾਤਾ ਰਣਜੀਤ ਕੌਰ ਪਤਨੀ ਗੁਰਸੇਵਕ ਸਿੰਘ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ ।ਅੱਜ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਉਹਨਾਂ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ।