-ਇਸਤਰੀ ਅਕਾਲੀ ਦਲ ਵੱਲੋਂ ਪਿੰਡ ਬੋਦੀਵਾਲਾ ਅਤੇ ਅਸਪਾਲਾ ਵਿਖੇ ਕੀਤੀਆਂ ਗਈਆਂ ਮੀਟਿੰਗਾਂ
ਲੰਬੀ , 11 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਹਲਕਾ ਲੰਬੀ ਦੇ ਪਿੰਡਾਂ ਬੋਦੀਵਾਲਾ ਅਤੇ ਅਸਪਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।
ਵੱਖ ਵੱਖ ਥਾਵਾਂ ਤੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਤੰਗ ਪ੍ਰੇਸ਼ਾਨ ਆ ਚੁੱਕੇ ਹਨ ਅਤੇ ਹੁਣ ਉਕਤ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ । ਜਿਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਖਾਸ ਕਰਕੇ ਔਰਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ ।
ਉਹਨਾਂ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ ਅਤੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਾ । ਕਿਉਂਕਿ ਉਹਨਾਂ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ । ਔਰਤਾਂ ਹਜ਼ਾਰ ਹਜ਼ਾਰ ਰੁਪਏ ਨੂੰ ਉਡੀਕ ਰਹੀਆਂ ਹਨ । ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡ ਕੱਟੇ ਗਏ , ਗਰੀਬਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦਾ ਬਿੱਲ ਆ ਰਿਹਾ ਹੈ । ਸ਼ਗਨ ਸਕੀਮ ਦੇ ਪੈਸੇ ਨਹੀਂ ਮਿਲ ਰਹੇ , ਬੁਢਾਪਾ ਪੈਨਸ਼ਨਾਂ ਨਹੀਂ ਮਿਲ ਰਹੀਆਂ । ਲੋਕ ਇਸ ਸਰਕਾਰ ਨੂੰ ਬਣਾ ਕੇ ਪਛਤਾ ਰਹੇ ਹਨ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਵੀ ਆਪਣੇ ਰਾਜ ਭਾਗ ਦੌਰਾਨ ਕੱਖ ਨਹੀ ਕੀਤਾ । ਜਦੋਂ ਕਿ ਸਾਰੀਆਂ ਲੋਕ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਹੀ ਸ਼ੁਰੂ ਹੋਈਆਂ ਸਨ ।
ਇਸ ਮੌਕੇ ਅਮਨਦੀਪ ਕੌਰ ਸਰਕਲ ਪ੍ਰਧਾਨ ਜਸਪ੍ਰੀਤ ਕੌਰ, ਸੁਖਪ੍ਰੀਤ ਕੌਰ, ਗੁਰਪ੍ਰੀਤ ਕੌਰ, ਗੁਰਮੇਲ ਕੌਰ, ਮਨਜੀਤ ਕੌਰ, ਗੁਰਬਾਜ਼ ਸਿੰਘ, ਸੰਤ ਸਿੰਘ, ਬੋਹੜ ਸਿੰਘ, ਸੇਵਾ ਸਿੰਘ, ਜਗਦੀਪ ਸਿੰਘ, ਰੁਪਿੰਦਰ ਕੌਰ ਅਸਪਾਲਾ, ਸ਼ਿੰਦਰਪਾਲ ਕੌਰ, ਜਸਵਿੰਦਰ ਕੌਰ, ਮਨਿੰਦਰ ਕੌਰ, ਵੀਰਪਾਲ ਕੌਰ, ਕੁਲਜਿੰਦਰਜੀਤ ਸਿੰਘ ਸਰਪੰਚ, ਹਰਦੀਪ ਸਿੰਘ, ਬਲਜਿੰਦਰ ਸਿੰਘ, ਗੁਰਾ ਸਿੰਘ ਅਤੇ ਜਗਮੀਤ ਸਿੰਘ ਆਦਿ ਮੌਜੂਦ ਸਨ ।