ਫਿਰੋਜ਼ਪੁਰ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ: ਕਾਕਾ ਬਰਾੜ

BTTNEWS
0

  ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਾ ਮੰਦਿਰ ਮੱਥਾ ਟੇਕ ਸ਼ੁਰੂ ਕੀਤੀ ਚੋਣ ਮੁਹਿੰਮ

— ਰੋਡ ਸ਼ੋਅ ਦੌਰਾਨ ਥਾਂ ਥਾਂ ਦੁਕਾਨਦਾਰਾਂ ਨੇ ਕੀਤਾ ਭਰਵਾਂ ਸਵਾਗਤ

— ਕੈਬਨਿਟ ਮੰਤਰੀ ਮੈਡਮ ਬਲਜੀਤ ਕੌਰ, ਵਿਧਾਇਕ ਜਗਦੀਪ ਗੋਲਡੀ ਕੰਬੋਜ਼, ਨਰਿੰਦਰਪਾਲ ਸਿੰਘ ਸਵਨਾ ਅਤੇ ਫੌਜਾ ਸਿੰਘ ਸਰਾਰੀ ਵੀ ਰਹੇ ਮੌਜੂਦ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (BTTNEWS)- ਬੀਤੇ ਦਿਨ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਫਿਰੋਜਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਉਣ ਤੇ ਵਾਹਿਗਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਅੱਜ ਵੱਡੀ ਗਿਣਤੀ ਵਿੱਚ ਸਮਰੱਥਕਾਂ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਾ ਮੰਦਿਰ ਵਿਖੇ ਮੱਥਾ ਟੇਕਿਆ।ਇਸ ਮੌਕੇ ਕੈਬਨਿਟ ਮੰਤਰੀ ਮੈਡਮ ਬਲਜੀਤ ਕੌਰ, ਜਲਾਲਾਬਾਦ ਵਿਧਾਇਕ ਜਗਦੀਪ ਗੋਲਡੀ ਕੰਬੋਜ਼, ਫਾਜਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ, ਲੋਕ ਸਭਾ ਹਲਕਾ ਇੰਚਾਰਜ਼ ਜਗਦੇਵ ਸਿੰਘ ਬਾਂਮ ਆਦਿ ਹਾਜ਼ਰ ਸਨ।

ਫਿਰੋਜ਼ਪੁਰ ਸੀਟ ਭਾਰੀ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ: ਕਾਕਾ ਬਰਾੜ

ਜਾਣਕਾਰੀ ਅਨੁਸਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਤੁਰੰਤ ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਪ੍ਰੋਗਰਾਮ ਰੱਖਿਆ ਗਿਆ।ਵਰਕਰਾਂ ਨੂੰ ਮੈਸੇਜ਼ ਨਾ ਲੱਗਣ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਸਮਰੱਥਕ ਪਹੁੰਚੇ। ਘਰ ਤੋਂ ਰੋਡ ਸ਼ੋਅ ਕਰਦਿਆਂ ਬਾਜ਼ਰ ਵਿਚੋਂ ਹੁੰਦਾ ਹੋਇਆ ਕਾਫਿਲਾ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ।ਜਿੱਥੇ ਗੁਰੂ ਮਹਾਰਾਜ ਨੂੰ ਨਤਮਸਤਕ ਹੋਣ ਤੋਂ ਬਾਅਦ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਇਸ ਵਾਰ ਲੋਕ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ ਵੋਟ ਨਾਲ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਲਗਾਈ ਹੈ ਅਤੇ ਉਸ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਹ ਜੰਗ ਫਤਿਹ ਕਰਕੇ ਪਾਰਟੀ ਦੀ ਝੋਲੀ ਪਾਉਣਗੇ।ਇਸ ਦੌਰਾਨ ਕੈਬਨਿਟ ਮੰਤਰੀ ਮੈਡਮ ਬਲਜੀਤ ਕੌਰ, ਵਿਧਾਇਕ ਜਗਦੀਪ ਗੋਲਡੀ ਕੰਬੋਜ਼, ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਇਸ ਵਾਰ ਪੰਜਾਬ ਦੀ ਜਨਤਾ 13 ਦੀਆਂ 13 ਸੀਟਾਂ ਜਿਤਾਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਾਰਲੀਮੈਂਟ ਵਿੱਚ ਭੇਜੇਗੀ।ਇਸ ਮੌਕੇ ਰੋਡ ਸ਼ੋਅ ਦੌਰਾਨ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਥਾਂ ਥਾਂ ਹਾਰ ਪਾਕੇ ਭਰਵਾਂ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਸਟੇਟ ਜੁਆਇੰਟ ਸੈਕਟਰੀ ਬਲਰਾਜ ਸਿੰਘ ਭੁੱਲਰ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਮਾਰਕਿਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ, ਜਿਲ੍ਹਾ ਪ੍ਰਧਾਨ ਜ਼ਸ਼ਨ ਬਰਾੜ ਲੱਖੇਵਾਲੀ, ਜਿਲ੍ਹਾ ਦਫ਼ਤਰ ਇੰਚਾਰਜ਼ ਸੰਦੀਪ ਸ਼ਰਮਾ, ਲਾਡੀ ਖੂੰਨਣਕਲਾਂ, ਬਲਾਕ ਪ੍ਰਧਾਨ ਸਿਮਰਜੀਤ ਸਿੰਘ ਲੱਖੇਵਾਲੀ, ਜਗਦੀਪ ਸਿੰਘ ਢਿੱਲੋਂ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਰਾਜੂ, ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ,  ਐਸ ਸੀ ਵਿੰਗ ਦੇ ਹਲਕਾ ਕੋਆਰਡੀਨੇਟਰ ਮਨਜੀਤ ਨਾਹਰ, ਬਲਾਕ ਪ੍ਰਧਾਨ ਬਲਵਿੰਦਰ ਗਰੋਵਰ, ਅਮਨ ਬਰਾੜ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।

Post a Comment

0Comments

Post a Comment (0)