ਮਲੋਟ , 1 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ 2 ਅਪ੍ਰੈਲ ਦਿਨ ਮੰਗਲਵਾਰ ਨੂੰ ਮਲੋਟ ਸਥਿਤ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ।
ਇਹ ਜਾਣਕਾਰੀ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਮਲੋਟ ਹਲਕੇ ਦੇ ਪਿੰਡਾਂ ਵਿੱਚ ਗਰੀਬ ਲੋਕਾਂ ਦੇ ਘਰਾਂ ਵਿੱਚ ਲੱਗੇ ਬਿਜਲੀ ਦੇ ਮੀਟਰ ਪੁੱਟੇ ਜਾਣ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਪਿੰਡਾਂ ਵਿੱਚ ਗਰੀਬ ਲੋਕਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਭੇਜੇ ਗਏ ਹਨ । ਗਰੀਬ ਲੋਕ ਇਹ ਬਿੱਲ ਭਰਨ ਤੋਂ ਅਸਮਰਥ ਹਨ । ਜਿਸ ਕਰਕੇ ਬਿਜਲੀ ਬੋਰਡ ਵੱਲੋਂ ਗਰੀਬਾਂ ਦੇ ਬਿਜਲੀ ਦੇ ਮੀਟਰ ਪੁੱਟੇ ਜਾ ਰਹੇ ਹਨ । ਜਿਸ ਕਰਕੇ ਗਰੀਬ ਲੋਕਾਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ । ਉਹਨਾਂ ਕਿਹਾ ਕਿ ਬਿਜਲੀ ਬੋਰਡ ਦੇ ਖਿਲਾਫ ਇਹ ਪਹਿਲਾ ਧਰਨਾ ਪ੍ਰਦਰਸ਼ਨ ਹੈ ਅਤੇ ਜਿੱਥੇ ਵੀ ਗਰੀਬ ਲੋਕਾਂ ਨਾਲ ਧੱਕਾ ਹੋਵੇਗਾ ਇਸਤਰੀ ਅਕਾਲੀ ਦਲ ਗਰੀਬਾਂ ਦੇ ਨਾਲ ਖੜੇਗਾ ।