ਸ੍ਰੀ ਮੁਕਤਸਰ ਸਾਹਿਬ (BTTNEWS)- ਜਿਲ੍ਹਾ ਕੋਆਪ੍ਰੇਟਿਵ ਰਿਟਾਈਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਿ ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਲਿਮ. ਦੇ ਮੁੱਖ ਦਫ਼ਤਰ ਕੋਟਕਪੂਰਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੰਸਥਾ ਦੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੰਯੁਕਤ ਰਜਿਸਟਰਾਰ (ਰਿਟਾ.) ਸਹਿਕਾਰਤਾ ਵਿਭਾਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਟੇਜ ਸਕੱਤਰ ਵਜੋਂ ਅਜੀਤ ਸਿੰਘ ਬਰਾੜ ਵੱਲੋਂ ਸੇਵਾ ਨਿਭਾਈ ਗਈ। ਮੀਟਿੰਗ ਦੀ ਸ਼ੁਰੂਆਤ ਮਲੂਕ ਸਿੰਘ ਰਿਟਾ. ਨਿਰੀਖਕ ਵੱਲੋਂ ਇਕ ਬਹੁਤ ਸਿੱਖਿਆਦਾਇਕ ਧਾਰਮਿਕ ਗੀਤ ਗਾ ਕੇ ਕੀਤੀ ਗਈ।
ਇਸਤੋਂ ਉਪਰੰਤ ਚੌਧਰੀ ਬਲਵੀਰ ਸਿੰਘ ਵੱਲੋਂ ਮੁਲਾਜ਼ਮਾਂ ਦੇ ਬਕਾਇਆ ਅਤੇ ਇਸ ਸਬੰਧੀ ਮਾਨਯੋਗ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ। ਮੀਟਿੰਗ ਦੌਰਾਨ ਸਾਰੇ ਮੈਂਬਰਾਂ ਵੱਲੋਂ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਸਬੰਧੀ ਸਰਕਾਰ ਪਾਸੋਂ ਮੰਗ ਵੀ ਕੀਤੀ ਗਈ। ਗੁਰਜੰਟ ਸਿੰਘ ਸਕੱਤਰ ਸਭਾ ਵੱਲੋਂ ਵਿਚਾਰ ਕਰਕੇ ਹੋਏ ਮੌਜੂਦਾ ਚੋਣਾਂ ਦੇ ਦੌਰ ਦੌਰਾਨ ਲੋਕਾਂ ਨੂੰ ਆਪਣੇ ਵੋਟ ਦੀ ਸਹੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ ਗਈ। ਇਸਤੋਂ ਇਲਾਵਾ ਮੌਜੂਦਾ ਸਮੇਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ’ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਸ ਰੁਝਾਨ ਨੂੰ ਘੱਟ ਕਰਨ ਲਈ ਇਸ ਸੰਸਥਾ ਤੋਂ ਇਲਾਵਾ ਹੋਰ ਸਮਾਜ ਸੇਵੀ ਸੀਨੀਅਰ ਗਰੁੱਪਾਂ ਨੂੰ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ। ਇਸਤੋਂ ਇਲਾਵਾ ਬਲਜੀਤ ਸਿੰਘ, ਜਸਕੌਰ ਸਿੰਘ, ਨੈਬ ਸਿੰਘ ਆਦਿ ਮੈਂਬਰਾਂ ਵੱਲੋਂ ਵੀ ਆਪੋ ਆਪਣੇ ਵਿਚਾਰ ਪੇਸ਼ ਕੀਤੇ ਗਏ। ਮੀਟਿੰਗ ਵਿੱਚ ਉਪਰੰਤ ਤੋਂ ਇਲਾਵਾ ਦਲੀਪ ਸਿੰਘ ਨਿਰੀਖਕ, ਬਲਦੇਵ ਸਿੰਘ ਸੈਕਟਰੀ ਆਦਿ ਵੀ ਹਾਜ਼ਰ ਸਨ। ਅੰਤ ਵਿੱਚ ਚੇਅਰਮੈਨ ਵੱਲੋਂ ਧੰਨਵਾਦ ਕਰਦੇ ਹੋਏ ਮੀਟਿੰਗ ਦੀ ਸਮਾਪਤ ਕੀਤੀ ਗਈ।

Post a Comment